ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ
ਪੜ੍ਹੋ, ਕਦੋਂ ਹੋਵੇਗਾ ਬਾਕੀ ਸੀਟਾਂ ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
ਚੰਡੀਗੜ੍ਹ, 21ਮਾਰਚ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਲੈ ਕੇ ਜਾਣਕਾਰੀ ਸ਼ੋਸ਼ਲ ਮੀਡੀਆ ਸਾਂਝੀ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਹੈ ਕਿ ਬਾਕੀ ਸੀਟਾਂ ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਅਗਲੇ ਪੰਜ ਦਿਨਾਂ ਦੇ ਅੰਦਰ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਲਿਖਿਆ ” ਅਗਲੇ ਪੰਜ ਦਿਨਾਂ ਚ ਆਮ ਆਦਮੀ ਪਾਰਟੀ ਵੱਲੋਂ ਬਾਕੀ ਪੰਜ ਲੋਕ ਸਭਾ ਦੀਆਂ ਟਿਕਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ..”