ਲੋਕ ਸਭਾ ਚੋਣਾਂ ਦੇ ਉਮੀਦਵਾਰ ਨੂੰ BSP ਨੇ ਦਿਖਾਇਆ ਬਾਹਰ ਦਾ ਰਾਸਤਾ
ਪੜ੍ਹੋ, ਪੂਰੀ ਖ਼ਬਰ
ਚੰਡੀਗੜ੍ਹ, 18ਅਪ੍ਰੈਲ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਲਈ ਵੋਟਿੰਗ ਤੋਂ ਇੱਕ ਦਿਨ ਪਹਿਲਾਂ ਬਹੁਜਨ ਸਮਾਜ ਪਾਰਟੀ ਵੱਲੋਂ ਵੱਡੀ ਕਾਰਵਾਈ ਕਰਦਿਆਂ ਆਪਣੇ ਲੋਕ ਸਭਾ ਚੋਣਾਂ ਦੇ ਉਮੀਦਵਾਰ ਨੂੰ ਪਾਰਟੀ ਤੋਂ ਕੱਢ ਦਿੱਤਾ ਗਿਆ ਹੈ। ਪਾਰਟੀ ਸੁਪਰੀਮੋ ਮਾਇਆਵਤੀ ਨੇ ਇਹ ਫੈਸਲਾ ਲਿਆ ਹੈ। ਝਾਂਸੀ ਤੋਂ ਉਮੀਦਵਾਰ ਰਾਕੇਸ਼ ਕੁਸ਼ਵਾਹਾ ਖਿਲਾਫ ਕਾਰਵਾਈ ਕੀਤੀ ਗਈ ਹੈ। ਰਾਕੇਸ਼ ‘ਤੇ ਅਨੁਸ਼ਾਸਨਹੀਣਤਾ ਦਾ ਦੋਸ਼ ਹੈ। ਉਨ੍ਹਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਚੋਣ ਟਿਕਟ ਵੀ ਰੱਦ ਕਰ ਦਿੱਤੀ ਗਈ ਹੈ।