ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਲਈ ਵੋਟਿੰਗ ਜਾਰੀ ਹੈ। ਇਸ ਗੇੜ ਵਿੱਚ 7 ਸੂਬਿਆਂ ਦੀਆਂ 59 ਲੋਕਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ‘ਚ ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ, ਮੱਧ ਪ੍ਰਦੇਸ਼, ਦਿੱਲੀ, ਹਰਿਆਣਾ ਅਤੇ ਪੱਛਮੀ ਬੰਗਾਲ ਸ਼ਾਮਲ ਹਨ
ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਲਈ ਵੋਟਿੰਗ ਜਾਰੀ ਹੈ। ਕੁਝ ਸੀਟਾਂ ‘ਤੇ ਸ਼ਾਮ 4 ਵਜੇ, ਕੁਝ ‘ਤੇ 5 ਵਜੇ ਤੇ ਕੁਝ ‘ਤੇ 6 ਵਜੇ ਤੱਕ ਵੋਟਿੰਗ ਹੋਵੇਗੀ। ਇਸ ਗੇੜ ਵਿੱਚ ਕਈ ਦਿੱਗਜਾਂ ਵਿਚਾਲੇ ਮੁਕਾਬਲਾ ਹੋਵੇਗਾ ਜਿਸ ਦਾ ਫੈਸਲਾ ਜਨਤਾ ਆਪਣੀ ਵੋਟਾਂ ਰਾਹੀਂ ਕਰੇਗੀ। ਇਨ੍ਹਾਂ ਚੋਣਾਂ ਦੇ ਨਤੀਜੇ 23 ਮਈ ਨੂੰ ਆਉਂਣਗੇ।





















