
• ਗਠਜੋੜ ਬਾਰੇ ਫੈਸਲਾ ਪਾਰਟੀ ਹਾਈ ਕਮਾਨ ਵਲੋਂ ਲੈਣ ਦੀ ਗੱਲ ਦੁਹਰਾਈ
ਚੰਡੀਗੜ•, 24 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਕਾਂਗਰਸ ਨੂੰ 2019 ਦੀਆਂ ਲੋਕ ਸਭਾ ਚੋਣਾਂ ਲੜਨ ਲਈ ਕਿਸੇ ਗਠਜੋੜ ਦੀ ਜ਼ਰੂਰਤ ਨਹੀਂ ਹੈ ਅਤੇ ਇਹ ਖੁਦ ਸੁਖਾਲੇ ਢੰਗ ਨਾਲ ਹੀ ਇਨ•ਾਂ ਚੋਣਾਂ ਦੌਰਾਨ ਜਿੱਤ ਹਾਸਲ ਕਰੇਗੀ।
ਗੁਰਦਾਸਪੁਰ ਅਤੇ ਸ਼ਾਹਕੋਟ ਸਣੇ ਹਾਲ ਹੀ ਵਿੱਚ ਹੋਈਆਂ ਵੱਖ ਵੱਖ ਚੋਣਾਂ ਦੌਰਾਨ ਕਾਂਗਰਸ ਨੂੰ ਵੱਡੀ ਜਿੱਤ ਹਾਸਲ ਹੋਣ ਦੇ ਸਬੰਧ ਵਿੱਚ ਲੋਕ ਭਾਵਨਾਵਾਂ ਦਾ ਜ਼ਿਕਰ ਕਰਦੇ ਹੋਏ ਉਨ•ਾਂ ਕਿਹਾ ਕਿ ਅਗਲੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਨੂੰ ਕਿਸੇ ਵੀ ਗਠਜੋੜ ਦੀ ਜ਼ਰੂਰਤ ਨਹੀਂ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਪੂਰੀ ਤਰ•ਾਂ ਖਿਸਕ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਨ•ਾਂ ਨੇ ਕਦੀ ਵੀ ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਕਾਰ ਗਠਜੋੜ ਦੀ ਗੱਲ ਨਹੀ ਆਖੀ। ਉਨ•ਾਂ ਕਿਹਾ ਕਿ ਅਸਲ ਵਿੱਚ ਕਾਂਗਰਸ ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਈਆਂ ਸਾਰੀਆਂ ਚੋਣਾਂ ਦੌਰਾਨ ਹੂੰਝਾ ਫੇਰੂ ਜਿੱਤ ਹਾਸਲ ਕੀਤੀ ਹੈ ਅਤੇ ਕਾਂਗਰਸ ਨੂੰ ਅਗਲੇ ਸਾਲ ਦੀਆਂ ਸੰਸਦੀ ਚੋਣਾਂ ਵਿੱਚ ਕਿਸੇ ਵੀ ਗਠਜੋੜ ਦੀ ਕੋਈ ਜ਼ਰੂਰਤ ਨਹੀਂ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦੁਹਰਾਇਆ ਕਿ ਚੋਣਾਂ ਤੋਂ ਪਹਿਲਾਂ ਗਠਜੋੜ ਬਾਰੇ ਅੰਤਿਮ ਫੈਸਲਾ ਕਾਂਗਰਸ ਹਾਈ ਕਮਾਂਡ ਵਲੋਂ ਕੀਤਾ ਜਾਣਾ ਹੈ ਅਤੇ ਉਸ ਵਲੋਂ ਲਿਆ ਗਿਆ ਫੈਸਲਾ ਪੰਜਾਬ ਸਣੇ ਸਾਰੇ ਸੂਬਿਆਂ ਦੀਆਂ ਇਕਾਈਆਂ ਵਲੋਂ ਪ੍ਰਵਾਨ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਸਿਆਸੀ ਗਠਜੋੜ ਕਾਇਮ ਕਰਨਾ ਪਾਰਟੀ ਦੀ ਰਾਸ਼ਟਰੀ ਲੀਡਰਸ਼ਿਪ ਦੇ ਅਧਿਕਾਰ ਖੇਤਰ ਵਿੱਚ ਹੈ ਅਤੇ ਉਸ ਵਲੋਂ ਇਸ ਸਬੰਧੀ ਫੈਸਲਾ ਢੁਕਵੇ ਸਮੇਂ ‘ਤੇ ਲਿਆ ਜਾਵੇਗਾ। ਉਨ•ਾਂ ਕਿਹਾ ਕਿ ਇਸ ਸਬੰਧ ਵਿੱਚ ਬਹੁਤ ਸਾਰੇ ਕਾਰਕ ਭੂਮਿਕਾ ਨਿਭਾਉਂਦੇ ਹਨ ਜਿਨ•ਾਂ ਵਿੱਚ ਜਿੱਤਣ ਦੀ ਸਮਰੱਥਾ ਵੀ ਸ਼ਾਮਲ ਹੈ। ਇਸ ਕਰਕੇ ਗਠਜੋੜ ਤੋਂ ਪਹਿਲਾਂ ਆਮ ਤੌਰ ‘ਤੇ ਪਾਰਟੀ ਵਲੋਂ ਇਨ•ਾਂ ਗੱਲਾਂ ਨੂੰ ਧਿਆਨ ਵਿੱਚ ਰੱਖਿਆ ਜਾਂਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਥੋਂ ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਬੰਧ ਹੈ ਇਸ ਵਲੋਂ ਆਪਣੇ ਵਿਚਾਰ ਪਾਰਟੀ ਹਾਈ ਕਮਾਂਡ ਦੇ ਸਾਹਮਣੇ ਉਸ ਵੇਲੇ ਰੱਖੇ ਜਾਣਗੇ ਜਦੋ ਹਾਈ ਕਮਾਂਡ ਇਸ ਵਾਸਤੇ ਕਹੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੇ ਵਾਂਗ ਪਾਰਟੀ ਦੀ ਰਾਸ਼ਟਰੀ ਲੀਡਰਸ਼ਿਪ ਹਰ ਸੂਬੇ ਵਿੱਚ ਜ਼ਮੀਨੀ ਸਥਿਤੀਆਂ ਨੂੰ ਧਿਆਨ ਵਿੱਚ ਰਖੇਗੀ ਅਤੇ ਕੋਈ ਵੀ ਗਠਜੋੜ ਕਰਨ ਤੋਂ ਪਹਿਲਾਂ ਸੂਬਾ ਇਕਾਈਆਂ ਦੀ ਰਾਇ ਪ੍ਰਾਪਤ ਕਰੇਗੀ। ਉਨ•ਾਂ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੀ ਇਸ ਮੁੱਦੇ ਬਾਰੇ ਅੰਦਰੂਨੀ ਵਿਚਾਰ ਕਰ ਰਹੀ ਹੈ ਅਤੇ ਜ਼ਰੂਰਤ ਪੈਣ ‘ਤੇ ਇਸ ਮਾਮਲੇ ‘ਤੇ ਆਮ ਸਹਮਤੀ ਤਿਆਰ ਕੀਤੀ ਜਾਵੇਗੀ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...






















