ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ
ਚੋਣ ਕਮਿਸ਼ਨ ਨੇ ਸੱਦੀ ਪ੍ਰੈੱਸ ਕਾਨਫਰੰਸ
ਹੋਵੇਗਾ ਆਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ
ਚੰਡੀਗੜ੍ਹ,15ਮਾਰਚ(ਵਿਸ਼ਵ ਵਾਰਤਾ)- ਚੋਣ ਕਮਿਸ਼ਨ ਆਮ ਚੋਣਾਂ 2024 ਅਤੇ ਵਿਧਾਨ ਸਭਾਵਾਂ ਦੇ ਕਾਰਜਕ੍ਰਮ ਦਾ ਐਲਾਨ ਕਰਨ ਲਈ ਕੱਲ੍ਹ ਸ਼ਨੀਵਾਰ, 16 ਮਾਰਚ ਨੂੰ ਇੱਕ ਪ੍ਰੈਸ ਕਾਨਫਰੰਸ ਕਰੇਗਾ। ਇਹ ਪ੍ਰੈੇਸ ਕਾਨਫਰੰਸ ਦੁਪਹਿਰ 3 ਵਜੇ ਹੋਵੇਗੀ। ਇਸ ਨੂੰ ECI ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਲਾਈਵ ਸਟ੍ਰੀਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਵੀ ਲਾਗੂ ਹੋਵੇਗਾ। ਦੱਸਣਯੋਗ ਹੈ ਕਿ ਇੱਕ ਦਿਨ ਪਹਿਲਾਂ ਦੋ ਚੋਣ ਕਮਿਸ਼ਨਰ ਨਿਯੁਕਤ ਕੀਤੇ ਗਏ ਹਨ। ਗਿਆਨੇਸ਼ ਕੁਮਾਰ ਅਤੇ ਸੁਖਬੀਰ ਸੰਧੂ ਨਵੇਂ ਚੋਣ ਕਮਿਸ਼ਨਰ ਹਨ ਜਿਨ੍ਹਾਂ ਨੇ ਸ਼ੁੱਕਰਵਾਰ, 15 ਮਾਰਚ ਨੂੰ ਅਹੁਦਾ ਸੰਭਾਲ ਲਿਆ ਹੈ।
ਕਮਿਸ਼ਨ ਦੇ ਤਿੰਨ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਹੀ ਚੋਣ ਪ੍ਰੋਗਰਾਮ ਨੂੰ ਲੈ ਕੇ ਮੀਟਿੰਗ ਕੀਤੀ ਹੈ।
https://x.com/SpokespersonECI/status/1768530836964393357?t=D9IWD9WB7YMi61qmdQmshA&s=08