- ਚੋਣ ਕਮਿਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ

- ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ

ਚੰਡੀਗੜ੍ਹ, 18 ਮਈ (ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ 2019 ਲਈ ਪੰਜਾਬ ਵਿਚ 13 ਸੀਟਾਂ ਉਤੇ ਕੱਲ੍ਹ ਐਤਵਾਰ ਨੂੰ ਮਤਦਾਨ ਹੋਣ ਜਾ ਰਿਹਾ ਹੈ। ਵੋਟਾਂ ਨੂੰ ਨਿਰਪੱਖ, ਭੈਅ ਮੁਕਤ ਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜਨ ਲਈ ਚੋਣ ਕਮਿਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ।

ਚੋਣ ਅਮਲ ਨੂੰ ਨੇਪਰੇ ਚਾੜਨ ਲਈ 1.25 ਲੱਖ ਮੁਲਾਜ਼ਮ ਅਤੇ 1 ਲੱਖ ਤੋਂ ਵੱਧ ਪੁਲਿਸ ਮੁਲਾਜ਼ਮ ਸਮੇਤ ਨੀਮ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਰਾਜ ਦੇ 13 ਲੋਕ ਸਭਾ ਹਲਕਿਆਂ ਲਈ 14,339 ਪੋਲਿੰਗ ਲੋਕੇਸ਼ਨਾਂ ਉੱਤੇ 23,213 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਜਿਨਾਂ ਲਈ 42,689 ਬੈਲਟ ਯੂਨਿਟ, 28,703 ਵੀਵੀਪੈਂਟ ਮਸ਼ੀਨਾਂ ਲਗਾਈਆਂ ਜਾਣਗੀਆਂ। ਚੋਣ ਕਮਿਸ਼ਨ ਵੱਲੋਂ ਓਵਜ਼ਰਵਰਾਂ ਦੀ ਰਿਪੋਰਟ 'ਤੇ 249 ਪੋਲਿੰਗ ਸਟੇਸ਼ਨਾਂ ਨੂੰ ਕ੍ਰਿਟੀਕਲ, 719 ਸੰਵੇਦਨਸ਼ੀਲ ਅਤੇ 509 ਨੂੰ ਹਾਇਪਰ ਸੈਂਸੰਟਿਵ ਐਲਾਨਿਆ ਗਿਆ ਹੈ।