ਲੋਕ ਸਭਾ ਚੋਣਾਂ 2024 – ਅਰਵਿੰਦ ਕੇਜਰੀਵਾਲ ਅੱਜ ਜਲੰਧਰ ਵਿੱਚ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ, 27ਮਈ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਲਈ ਪੰਜਾਬ ਪਹੁੰਚੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਵਿੱਚ ਰੋਡ ਸ਼ੋਅ ਕਰਨਗੇ। ਇਹ ਰੋਡ ਸ਼ੋਅ ਸ਼ਾਮ ਕਰੀਬ 4 ਵਜੇ ਸ਼ਹਿਰ ਦੇ ਵਿਚਕਾਰ ਸਥਿਤ ਲਵਕੁਸ਼ ਚੌਕ ਤੋਂ ਸ਼ੁਰੂ ਹੋ ਕੇ ਭਗਤ ਸਿੰਘ ਚੌਂਕ ਨੇੜੇ ਸਮਾਪਤ ਹੋਵੇਗਾ। ਕੱਲ੍ਹ ਤੋਂ ਹੀ ‘ਆਪ’ ਦੀ ਸੀਨੀਅਰ ਲੀਡਰਸ਼ਿਪ ਰੋਡ ਸ਼ੋਅ ਦੀਆਂ ਤਿਆਰੀਆਂ ਵਿੱਚ ਰੁੱਝੀ ਹੋਈ ਹੈ। ਜਲੰਧਰ ‘ਚ ਮੁੱਖ ਮੰਤਰੀ ਕੇਜਰੀਵਾਲ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਵੋਟਾਂ ਮੰਗਣਗੇ।ਅਰਵਿੰਦ ਕੇਜਰੀਵਾਲ ਦੇ ਪ੍ਰੋਗਰਾਮ ਨੂੰ ਲੈ ਕੇ ਜਲੰਧਰ ਸ਼ਹਿਰ ਵਿੱਚ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ।