ਲੋਕ ਸਭਾ ਚੋਣਾਂ 2024 – ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
‘ਆਪ’ ਨੇ ਪੰਜਾਬ ਵਿੱਚ ਪੰਜ ਮੰਤਰੀਆਂ ਨੂੰ ਉਤਾਰਿਆ ਮੈਦਾਨ ’ਚ
ਚੰਡੀਗੜ੍ਹ, 14 ਮਾਰਚ (ਵਿਸ਼ਵ ਵਾਰਤਾ) ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਡਾ: ਬਲਬੀਰ ਸਿੰਘ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ‘ਆਪ’ ਵੱਲੋਂ ਅੱਜ ਪੰਜਾਬ ਲਈ ਐਲਾਨੇ 8 ਲੋਕ ਸਭਾ ਉਮੀਦਵਾਰਾਂ ਵਿੱਚੋਂ 5 ਰਾਜ ਸਰਕਾਰ ਵਿੱਚ ਮੌਜੂਦਾ ਮੰਤਰੀ ਹਨ।