ਲੋਕ ਸਭਾ ਚੋਣਾਂ 2024 – ਚੰਡੀਗੜ੍ਹ ‘ਚ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ
ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ)- ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਜਾਵੇਗੀ। ਨਾਮਜ਼ਦਗੀ ਦੀ ਆਖਰੀ ਮਿਤੀ 14 ਮਈ ਹੈ। ਇਸ ਵਾਰ ਉਮੀਦਵਾਰਾਂ ਨੂੰ ਆਨਲਾਈਨ ਨਾਮਜ਼ਦਗੀ ਦਾਖ਼ਲ ਕਰਨ ਦੀ ਸਹੂਲਤ ਵੀ ਦਿੱਤੀ ਗਈ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਸਵੇਰੇ 11 ਵਜੇ ਤੱਕ ਕੀਤੀ ਜਾਵੇਗੀ। ਉਮੀਦਵਾਰ 17 ਮਈ ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਆਪਣੇ ਨਾਮ ਵਾਪਸ ਲੈ ਸਕਦੇ ਹਨ। ਚੰਡੀਗੜ੍ਹ ਵਿੱਚ ਆਖਰੀ ਪੜਾਅ ਦੀਆਂ ਚੋਣਾਂ 1 ਜੂਨ ਨੂੰ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਣਗੀਆਂ।