• Latest
  • Trending
ਲੋਕ ਸਭਾ ਚੋਣਾਂ  2024 -ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਲੋਕ ਸਭਾ ਚੋਣਾਂ 2024 -ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

2 years ago
National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

7 minutes ago
Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

38 minutes ago
Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

1 hour ago
Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

2 hours ago
Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

2 hours ago
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

2 hours ago
Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

2 hours ago
Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

12 hours ago
Hindi News
English News
Friday, October 2, 2026
No Result
View All Result
28 °c
Chandigarh
28 ° Sat
27 ° Sun
27 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2024 -ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਦੂਜੇ ਫੇਸਬੁੱਕ ਲਾਈਵ ਦੌਰਾਨ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਲੋਕਾਂ ਤੋਂ ਮੰਗੇ ਸੁਝਾਅ ਅਤੇ ਫੀਡੈਕ

May 17, 2024
in ਖਬਰਾਂ, ਪੰਜਾਬ
ਲੋਕ ਸਭਾ ਚੋਣਾਂ  2024 -ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ
 ਦੂਜੇ ਫੇਸਬੁੱਕ ਲਾਈਵ ਦੌਰਾਨ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਲੋਕਾਂ ਤੋਂ ਮੰਗੇ ਸੁਝਾਅ ਅਤੇ ਫੀਡੈਕ
ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ
 ਕਿਸੇ ਵੀ ਚੋਣ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਐਨ.ਜੀ.ਐਸ. ਪੋਰਟਲ ਦੀ ਕੀਤੀ ਜਾਵੇ ਵਰਤੋਂ: ਸਿਬਿਨ ਸੀ
– ਪੰਜਾਬ ਵਿੱਚ 1 ਜੂਨ ਨੂੰ 5.38 ਲੱਖ ਨਵੇਂ ਵੋਟਰਾਂ ਸਮੇਤ 2.14 ਕਰੋੜ ਰਜਿਸਟਰਡ ਵੋਟਰ ਪਾਉਣਗੇ ਆਪਣੀ ਵੋਟ
ਲੋਕ ਸਭਾ ਚੋਣਾਂ  2024 -ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ
ਚੰਡੀਗੜ੍ਹ, 17 ਮਈ ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ।
ਪੋਲਿੰਗ ਬੂਥਾਂ ‘ਤੇ ਮੋਬਾਈਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਈਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ।
ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ ‘ਤੇ ਹੀ ਲਗਾਏ ਜਾ ਸਕਦੇ ਹਨ ।
ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ ‘ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਦੇ ਦੀ ਉਲੰਘਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜੀਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਦੌਰਾਨ ਇੱਕ ਯੂਜ਼ਰ ਵੱਲੋਂ ਮਹਿਲਾ ਸਟਾਫ ਦੀ ਘਰ ਦੇ ਨੇੜੇ ਤਾਇਨਾਤੀ ਲਈ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਵੀ ਕੀਤਾ ਗਿਆ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ ‘ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਸਰਕਾਰੀ ਕਰਮਚਾਰੀਆਂ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਜਾਂ ਆਗੂ ਲਈ ਪ੍ਰਚਾਰ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਿਕ ਪਾਰਟੀਆਂ ਲਈ ਪ੍ਰਚਾਰ ਨਹੀਂ ਕਰ ਸਕਦਾ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ‘ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਸਿਬਿਨ ਸੀ ਨੇ ਕਿਹਾ ਕਿ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਪੋਲਿੰਗ ਸਟੇਸ਼ਨਾਂ ‘ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2.14 ਕਰੋੜ ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 1.89 ਲੱਖ ਵੋਟਰ, 1,614 ਪ੍ਰਵਾਸੀ ਭਾਰਤੀ, 1.58 ਲੱਖ ਦਿਵਿਆਂਗ ਵੋਟਰ ਅਤੇ 5.38 ਲੱਖ ਨਵੇਂ ਵੋਟਰ ਹਨ, ਜੋ 1 ਜੂਨ ਨੂੰ ਸੂਬੇ ਭਰ ਦੇ 24,451 ਪੋਲਿੰਗ ਸਟੇਸ਼ਨਾਂ ‘ਤੇ ਆਪਣੀ ਵੋਟ ਪਾਉਣਗੇ।
Tags: 1 JUNECEO SIBHIN CELECTIONS DAYSFACEBOOK LVEGO VOTELATEST PUNJABI NEWSLOK SABHA ELECTIONS 2024NewsPUNJABWEB PORTALWishavwarta
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

by Ranjit Singh
October 2, 2026
0

National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਐਲਪੀਜੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ...

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

by Ranjit Singh
October 2, 2026
0

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ 'ਤੇ ਫਾਇਰਿੰਗ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡੀਐਸਪੀ ਦਫ਼ਤਰ ਦੇ...

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

by Ranjit Singh
October 2, 2026
0

Asian Games 'ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ - ਮਹਿਲਾ ਟੀਮ ਨੇ ਰਿਕਰਵ ਵਿੱਚ ਪਹਿਲੀ ਵਾਰ ਜਿੱਤਿਆ ਸੋਨ ਤਗਮਾ...

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

by Ranjit Singh
October 2, 2026
0

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

by Ranjit Singh
October 2, 2026
0

National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਐਲਪੀਜੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ...

Most Popular

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
1 week ago
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ): ਦੱਖਣ-ਪੱਛਮੀ ਮਾਨਸੂਨ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 