• Latest
  • Trending
ਲੋਕ ਸਭਾ ਚੋਣਾਂ 2024: ਪੰਜਾਬ ਪੁਲਿਸ ਨੇ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਪੁਖਤਾ ਪ੍ਰਬੰਧ

ਲੋਕ ਸਭਾ ਚੋਣਾਂ 2024: ਪੰਜਾਬ ਪੁਲਿਸ ਨੇ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਪੁਖਤਾ ਪ੍ਰਬੰਧ

2 years ago
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

48 minutes ago
WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

1 hour ago
ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

3 hours ago
ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

4 hours ago
ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

4 hours ago
ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

5 hours ago
ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

5 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

5 hours ago
ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

6 hours ago
ਉੱਤਰਾਖੰਡ ਪ੍ਰੀਮੀਅਰ ਲੀਗ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ 21 ਸਤੰਬਰ ਤੋਂ

ਉੱਤਰਾਖੰਡ ਪ੍ਰੀਮੀਅਰ ਲੀਗ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ 21 ਸਤੰਬਰ ਤੋਂ

6 hours ago
Hindi News
English News
Wednesday, September 16, 2026
No Result
View All Result
27 °c
Chandigarh
26 ° Thu
27 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2024: ਪੰਜਾਬ ਪੁਲਿਸ ਨੇ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਪੁਖਤਾ ਪ੍ਰਬੰਧ

May 31, 2024
in ਪੰਜਾਬ

– ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ 81,000 ਤੋਂ ਵੱਧ ਕਰਮਚਾਰੀ ਤਾਇਨਾਤ: ਡੀਜੀਪੀ ਪੰਜਾਬ ਗੌਰਵ ਯਾਦਵ

– ਸੂਬੇ ਦੇ ਕੁੱਲ 24,451 ਪੋਲਿੰਗ ਸਟੇਸ਼ਨਾਂ ਵਿੱਚੋਂ 5000 ਦੀ ਨਾਜ਼ੁਕ/ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਵਜੋਂ ਪਛਾਣ

– 205 ਮਜਬੂਤ ਅੰਤਰਰਾਜੀ ਨਾਕਿਆਂ ਰਾਹੀਂ ਪੁਲਿਸ ਟੀਮਾਂ ਸ਼ਰਾਬ ਤੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ‘ਤੇ ਰੱਖ ਰਹੀਆਂ ਹਨ ਪੈਣੀ ਨਜ਼ਰ: ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ

– ਪੰਜਾਬ ਪੁਲਿਸ ਨੇ ਐਮਸੀਸੀ ਦੌਰਾਨ 642.24 ਕਰੋੜ ਰੁਪਏ ਦੀ ਕੀਮਤ ਦੀ ਨਕਦੀ, ਜਾਇਜ਼/ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ, ਕੀਮਤੀ ਧਾਤਾਂ ਬਰਾਮਦ ਕੀਤੀਆਂ: ਏਡੀਜੀਪੀ ਐਸਪੀਐਨਓ ਐਮ.ਐਫ. ਫਾਰੂਕੀ

– ਸੂਬੇ ਵਿੱਚ ਕੁੱਲ 398350 ਲਾਇਸੰਸੀ ਹਥਿਆਰ ਜਮ੍ਹਾਂ ਕਰਵਾਏ ਗਏ: ਏਡੀਜੀਪੀ ਐਮ.ਐਫ. ਫਾਰੂਕੀ

ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ):- ਲੋਕ ਸਭਾ ਚੋਣਾਂ-2024 ਦੇ 7ਵੇਂ ਅਤੇ ਅੰਤਿਮ ਪੜਾਅ ਵਿੱਚ ਸੂਬੇ ਭਰ ਦੇ ਸਾਰੇ 13 ਲੋਕ ਸਭਾ ਹਲਕਿਆਂ ਲਈ ਭਲਕੇ ਸ਼ਨੀਵਾਰ ਨੂੰ ਵੋਟਾਂ ਪੈਣ ਜਾ ਰਹੀਆਂ ਹਨ, ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਨਿਰਵਿਘਨ ਪੋਲਿੰਗ ਅਤੇ ਵੱਡੀ ਗਿਣਤੀ ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ, ਪੰਜਾਬ ਪੁਲਿਸ ਅਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਹੋਮ ਗਾਰਡ ਜਵਾਨਾਂ ਸਮੇਤ ਕੁੱਲ 81,079 ਜਵਾਨਾਂ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸੂਬੇ ਭਰ ਵਿੱਚ 24,451 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 5000 ਦੀ ਪਛਾਣ ਨਾਜ਼ੁਕ/ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਵਜੋਂ ਕੀਤੀ ਗਈ ਹੈ। ਪੰਜਾਬ ਵਿੱਚ 13 ਸੰਸਦੀ ਹਲਕਿਆਂ ਲਈ 328 ਉਮੀਦਵਾਰ ਚੋਣ ਮੈਦਾਨ ਵਿੱਚ ਉਤਰੇ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕੁੱਲ ਫੋਰਸ ਦੇ 50 ਫੀਸਦੀ ਤੋਂ ਵੱਧ ਭਾਵ ਸੀਏਪੀਐਫ/ਐਸਏਪੀ ਸਮੇਤ 47,284 ਕਰਮਚਾਰੀਆਂ ਨੂੰ 24,451 ਪੋਲਿੰਗ ਸਟੇਸ਼ਨਾਂ ‘ਤੇ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੋਟਰ ਆਪਣੀ ਵੋਟ ਦੀ ਵਰਤੋਂ ਨਿਰਵਿਘਨ ਅਤੇ ਅਰਾਮਦਾਇਕ ਢੰਗ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਲੋੜੀਂਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।
ਡੀਜੀਪੀ ਨੇ ਕਿਹਾ ਕਿ ਸੂਬੇ ਵਿੱਚ ਨਕਦੀ/ਸ਼ਰਾਬ/ਨਸ਼ੀਲੇ ਪਦਾਰਥਾਂ ਨਾਲ ਸਬੰਧਤ ਗਤੀਵਿਧੀਆਂ ਜਾਂ ਕਿਸੇ ਵੀ ਹੋਰ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ 351 ਫਲਾਇੰਗ ਸਕੁਐਡ ਟੀਮਾਂ, 351 ਸਟੈਟਿਕ ਸਰਵੇਲੈਂਸ ਟੀਮਾਂ ਅਤੇ 348 ਕਵਿੱਕ ਰਿਐਕਸ਼ਨ ਟੀਮਾਂ ਵੀ ਤਿਆਰ ਬਰ ਤਿਆਰ ਹਨ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪਹਿਲਾਂ ਹੀ ਸੂਬੇ ਭਰ ਵਿੱਚ ਬਿਹਤਰ ਤਾਲਮੇਲ ਵਾਲੇ 205 ਮਜ਼ਬੂਤ ਅੰਤਰ-ਰਾਜੀ ਨਾਕੇ ਲਗਾਏ ਗਏ ਹਨ ਤਾਂ ਜੋ ਸ਼ਰਾਬ ਤੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਰਾਜਸਥਾਨ, ਜੰਮੂ ਅਤੇ ਕਸ਼ਮੀਰ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਸਮੇਤ ਗੁਆਂਢੀ ਸੂਬਿਆਂ ਵੱਲੋਂ ਵੀ ਪੰਜਾਬ ਨੂੰ ਆਉਣ-ਜਾਣ ਵਾਲੇ ਸਾਰੇ ਪੁਆਇੰਟਾਂ ‘ਤੇ ਨਾਕੇ ਲਗਾਏ ਜਾ ਰਹੇ ਹਨ।
ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ)-ਕਮ-ਰਾਜ ਪੁਲਿਸ ਨੋਡਲ ਅਫ਼ਸਰ, ਚੋਣਾਂ, ਪੰਜਾਬ ਐਮ.ਐਫ. ਫਾਰੂਕੀ ਨੇ ਕਿਹਾ ਕਿ 16 ਮਾਰਚ, 2024 ਨੂੰ ਆਦਰਸ਼ ਚੋਣ ਜ਼ਾਬਤਾ (ਐਮਸੀਸੀ) ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਪੁਲਿਸ ਨੇ ਬੇਮਿਸਾਲ ਬਰਾਮਦਗੀ ਕਰਦਿਆਂ 13.14 ਕਰੋੜ ਰੁਪਏ ਦੀ ਨਕਦੀ ਸਮੇਤ 642.24 ਕਰੋੜ ਰੁਪਏ ਦੀ ਕੀਮਤ ਦੀ ਜਾਇਜ਼/ਨਾਜਾਇਜ਼ ਸ਼ਰਾਬ, ਨਸ਼ੀਲੀਆਂ ਦਵਾਈਆਂ, ਕੀਮਤੀ ਧਾਤਾਂ ਅਤੇ ਬੇਹਿਸਾਬੀ ਨਕਦੀ ਬਰਾਮਦ/ਜ਼ਬਤ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁੱਲ 398350 ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਏ ਗਏ ਹਨ, ਜੋ ਕਿ ਸੂਬੇ ਦੇ ਕੁੱਲ ਲਾਇਸੰਸੀ ਹਥਿਆਰਾਂ ਦਾ 95 ਫੀਸਦੀ ਤੋਂ ਵੱਧ ਹਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਤੋਂ 405 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕੀਤਾ ਗਿਆ ਹੈ ਅਤੇ ਐਮ.ਸੀ.ਸੀ. ਦੌਰਾਨ ਚੋਣਾਵੀ ਜੁਰਮਾਂ ਨਾਲ ਸਬੰਧਤ 32 ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਨਾਲ ਨਜਿੱਠਣ ਲਈ ਡੀਜੀਪੀ ਪੰਜਾਬ ਦੇ ਰਾਖ਼ਵੇ ਬਲ ਦੇ ਨਾਲ-ਨਾਲ 193 ਰਾਖ਼ਵੇ ਬਲ ਮੁਹੱਈਆ ਕਰਵਾਏ ਜਾ ਰਹੇ ਹਨ।
ਏਡੀਜੀਪੀ ਨੇ ਕਿਹਾ ਕਿ ਕਿਸੇ ਵੀ ਘਟਨਾ ਦੌਰਾਨ ਗਸ਼ਤ ਪਾਰਟੀ ਵੱਲੋਂ ਤੁਰੰਤ ਜਵਾਬ ਨੂੰ ਯਕੀਨੀ ਬਣਾਉਣ ਲਈ, ਸੂਬੇ ਭਰ ਨੂੰ 2098 ਰੂਟ ਜ਼ੋਨਾਂ ਜਾਂ ਸੈਕਟਰਾਂ ਵਿੱਚ ਵੰਡਿਆ ਗਿਆ ਹੈ, ਜੋ ਕਿ ਮਜ਼ਬੂਤ ਪੁਲਿਸ ਪੈਟਰੋਲਿੰਗ ਪਾਰਟੀਆਂ ਵੱਲੋਂ ਢੁਕਵੇਂ ਢੰਗ ਨਾਲ ਕਵਰ ਕੀਤੇ ਗਏ ਹਨ ਅਤੇ ਬਿਹਤਰ ਤਾਲਮੇਲ ਲਈ ਸਾਰੇ ਜ਼ਿਲ੍ਹਿਆਂ ਨੂੰ ਘੱਟੋ-ਘੱਟ 11881 ਵਾਇਰਲੈੱਸ ਸੈੱਟ ਮੁਹੱਈਆ ਕਰਵਾਏ ਗਏ ਹਨ ਜੋ ਕਿ ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਪਛਾਣੇ ਗਏ 102 ਸ਼ੈਡੋ ਖੇਤਰਾਂ ਨੂੰ ਵੀ ਕਵਰ ਕਰਦੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਗਸ਼ਤ ਪਾਰਟੀਆਂ ਨੂੰ ਇੰਟਰਨੈਟ-ਸਮਰਥਿਤ ਟੈਬਲੇਟ ਪ੍ਰਦਾਨ ਕੀਤੇ ਗਏ ਹਨ, ਜੋ ਅਧਿਕਾਰੀਆਂ ਨੂੰ ਕਿਸੇ ਵੀ ਘਟਨਾ ਵਾਲੀ ਥਾਂ ‘ਤੇ ਜਲਦ ਤੋਂ ਜਲਦ ਪਹੁੰਚਣ ਵਾਲੀ ਗਸ਼ਤ ਪਾਰਟੀ ਦੀ ਪਛਾਣ ਕਰਨ ਵਿੱਚ ਮਦਦ ਕਰਨਗੇ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 117 ਸਟੋਰੇਜ਼/ਕਾਊਂਟਿੰਗ ਸੈਂਟਰ ਸਥਾਪਤ ਕੀਤੇ ਗਏ ਹਨ ਜੋ ਵੋਟਾਂ ਦੀ ਗਿਣਤੀ ਪੂਰੀ ਹੋਣ ਤੱਕ ਕ੍ਰਮਵਾਰ ਸੀਏਪੀਐਫ, ਐਸਏਪੀ ਅਤੇ ਜ਼ਿਲ੍ਹਾ ਪੁਲਿਸ ਦੀ ਤਿੰਨ-ਪੱਧਰੀ ਸੁਰੱਖਿਆ ਅਧੀਨ ਹਨ।

ਡੱਬੀ: 16 ਮਾਰਚ, 2024 ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ ਕੀਤੀ ਬਰਾਮਦਗੀ

ਨਕਦੀ: 13.14 ਕਰੋੜ ਰੁਪਏ
ਜਾਇਜ਼ ਸ਼ਰਾਬ: 82904 ਲੀਟਰ
ਨਾਜਾਇਜ਼ ਸ਼ਰਾਬ: 26697 ਲੀਟਰ
ਲਾਹਣ: 25.08 ਲੱਖ ਲੀਟਰ
ਭੁੱਕੀ: 94 ਕੁਇੰਟਲ
ਅਫੀਮ: 185 ਕਿਲੋਗ੍ਰਾਮ
ਨਸ਼ੀਲੇ ਪਾਊਡਰ: 434 ਕਿਲੋਗ੍ਰਾਮ
ਹੈਰੋਇਨ: 205 ਕਿਲੋ
ਚਰਸ: 32 ਕਿਲੋ
ਟੀਕੇ/ਗੋਲੀਆਂ/ਸ਼ਰਬਤ: 2.62 ਲੱਖ

Tags: BREAKING NEWSLATEST PUNJABI NEWSLOK SABHA ELECTIONS 2024WEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

by Navjot
September 16, 2026
0

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ   ਚੰਡੀਗੜ੍ਹ,...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 16, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

by Navjot
September 16, 2026
0

ਸਰਕਾਰ ਨੇ 'ਸ਼ਹਿਜ਼ਾਦ ਭੱਟੀ ਨੈੱਟਵਰਕ' ਨੂੰ 'ਅੱਤਵਾਦੀ ਸੰਗਠਨ' ਐਲਾਨਿਆ ਨਵੀਂ ਦਿੱਲੀ, 16 ਸਤੰਬਰ (ਵਿਸ਼ਵ ਵਾਰਤਾ)  ਕੇਂਦਰ ਸਰਕਾਰ ਨੇ ਬੁੱਧਵਾਰ ਨੂੰ...

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

by Navjot
September 16, 2026
0

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ 'ਤੇ ਰੇਲਵੇ ਟਰੈਕਾਂ 'ਤੇ ਡਟਣਗੇ ਕਿਸਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

by Navjot
September 16, 2026
0

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ   ਚੰਡੀਗੜ੍ਹ,...

Most Popular

ਅਦਾਕਾਰ ਰਾਜਵੀਰ ਸਿੰਘ ਅਤੇ ਆਰਾਧਨਾ ਸ਼ਰਮਾ ਨੇ ਆਪਣੇ ਮਾਈਕ੍ਰੋਡਰਾਮਾ ‘ਅਧੁਰਾ ਇਸ਼ਕ’ ਬਾਰੇ ਕੀਤਾ ਦਿਲਚਸਪ ਖੁਲਾਸਾ

ਅਦਾਕਾਰ ਰਾਜਵੀਰ ਸਿੰਘ ਅਤੇ ਆਰਾਧਨਾ ਸ਼ਰਮਾ ਨੇ ਆਪਣੇ ਮਾਈਕ੍ਰੋਡਰਾਮਾ ‘ਅਧੁਰਾ ਇਸ਼ਕ’ ਬਾਰੇ ਕੀਤਾ ਦਿਲਚਸਪ ਖੁਲਾਸਾ

by Navjot
2 weeks ago
0

ਅਦਾਕਾਰ ਰਾਜਵੀਰ ਸਿੰਘ ਅਤੇ ਆਰਾਧਨਾ ਸ਼ਰਮਾ ਨੇ ਆਪਣੇ ਮਾਈਕ੍ਰੋਡਰਾਮਾ 'ਅਧੁਰਾ ਇਸ਼ਕ' ਬਾਰੇ ਕੀਤਾ ਦਿਲਚਸਪ ਖੁਲਾਸਾ ਮੁੰਬਈ, 4 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 