ਲੋਕ ਸਭਾ ਚੋਣਾਂ 2024- ਭਾਜਪਾ ਅੱਜ ਜਾਰੀ ਕਰੇਗੀ ਚੋਣ ਮਨੋਰਥ ਪੱਤਰ
ਚੰਡੀਗੜ੍ਹ, 14 ਅਪ੍ਰੈਲ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਅੱਜ ਲੋਕ ਸਭਾ ਚੋਣਾਂ 2024 ਲਈ ਚੋਣ ਮਨੋਰਥ ਪੱਤਰ ਜਾਰੀ ਕਰੇਗੀ। ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਤੋਂ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ। ਇਸ ਦੌਰਾਨ ਪ੍ਰਧਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਰਹਿਣਗੇ।