ਲੋਕ ਸਭਾ ਚੋਣਾਂ 2024- ਭਾਰਤੀ ਜਨਤਾ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
ਚੰਡੀਗੜ੍ਹ,13ਮਾਰਚ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਵਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਬੁੱਧਵਾਰ ਸ਼ਾਮ ਨੂੰ ਜਾਰੀ ਕੀਤੀ ਗਈ ਹੈ। ਇਸ ਵਿੱਚ 72 ਨਾਮ ਸ਼ਾਮਲ ਹਨ। ਨਿਤਿਨ ਗਡਕਰੀ ਨੂੰ ਨਾਗਪੁਰ, ਪਿਊਸ਼ ਗੋਇਲ ਨੂੰ ਮੁੰਬਈ ਉੱਤਰੀ ਅਤੇ ਅਨੁਰਾਗ ਠਾਕੁਰ ਨੂੰ ਹਮੀਰਪੁਰ ਤੋਂ ਟਿਕਟ ਦਿੱਤੀ ਗਈ ਹੈ। 2 ਮਾਰਚ ਨੂੰ ਜਾਰੀ ਪਹਿਲੀ ਸੂਚੀ ਵਿੱਚ,ਭਾਜਪਾ ਨੇ 16 ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 195 ਉਮੀਦਵਾਰਾਂ ਦੇ ਨਾਮ ਜਾਰੀ ਕੀਤੇ ਸਨ।
https://x.com/BJP4India/status/1767911271679262968?s=20