ਲੋਕ ਸਭਾ ਚੋਣਾਂ 2024- ਭਾਰਤੀ ਜਨਤਾ ਪਾਰਟੀ ਵੱਲੋਂ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ
ਕਿਰਨ ਖੇਰ ਦੀ ਕੱਟੀ ਟਿਕਟ, ਇਸ ਆਗੂ ਨੂੰ ਐਲਾਨਿਆ ਚੰਡੀਗੜ੍ਹ ਤੋਂ ਉਮੀਦਵਾਰ
ਚੰਡੀਗੜ੍ਹ, 10ਅਪ੍ਰੈਲ(ਵਿਸ਼ਵ ਵਾਰਤਾ)-ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ 10ਵੀਂ ਸੂਚੀ ਜਾਰੀ ਕਰ ਦਿੱਤੀ ਹੈ। 2 ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੇ ਕੁੱਲ 9 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਰੱਦ ਕਰ ਕੇ ਸੰਜੇ ਟੰਡਨ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਨੇ ਹੁਣ ਤੱਕ ਕੁੱਲ 414 ਉਮੀਦਵਾਰਾਂ ਦਾ ਐਲਾਨ ਕੀਤਾ ਹੈ।