ਲੋਕ ਸਭਾ ਚੋਣਾਂ 2024 : ਮੁੱਖ ਮੰਤਰੀ ਭਗਵੰਤ ਮਾਨ ਅੱਜ ਫਤਿਹਗੜ੍ਹ ਸਾਹਿਬ ਅਤੇ ਰਾਜਪੁਰਾ ‘ਚ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਵਿੱਚ ਆਪ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਅੱਜ ਤੋਂ ਚੋਣ ਪ੍ਰਚਾਰ ਕਰਨਗੇ। ਉਹ ਹਰ ਲੋਕ ਸਭਾ ਹਲਕੇ ਵਿੱਚ ਜਾ ਕੇ ਰੈਲੀਆਂ ਅਤੇ ਰੋਡ ਸ਼ੋਅ ਕਰਨਗੇ। ਇਸ ਲਈ ਪਾਰਟੀ ਵੱਲੋਂ ਪੂਰੀ ਰਣਨੀਤੀ ਤਿਆਰ ਕਰ ਲਈ ਗਈ ਹੈ। ਮੁੱਖ ਮੰਤਰੀ ਮਾਨ ਅੱਜ ਫਤਿਹਗੜ੍ਹ ਸਾਹਿਬ ਤੋਂ ਇਸ ਦੀ ਸ਼ੁਰੂਆਤ ਕਰਨਗੇ। ਉਹ ਫ਼ਤਹਿਗੜ੍ਹ ਸਾਹਿਬ ਵਿੱਚ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਰੈਲੀ ਕਰਨਗੇ ਅਤੇ ਸ਼ਾਮ ਨੂੰ ਪਟਿਆਲਾ ਲੋਕ ਸਭਾ ਹਲਕੇ ਅਧੀਨ ਪੈਂਦੇ ਰਾਜਪੁਰਾ ਵਿੱਚ ਰੋਡ ਸ਼ੋਅ ਕਰਨਗੇ।