ਲੋਕ ਸਭਾ ਚੋਣਾਂ 2024 – ਮੁੱਖ ਮੰਤਰੀ ਭਗਵੰਤ ਮਾਨ ਦਾ ਜਲੰਧਰ ‘ਚ ਰੋਡ ਸ਼ੋਅ ਅੱਜ
ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ੁੱਕਰਵਾਰ ਨੂੰ ਜਲੰਧਰ ਪਹੁੰਚਣਗੇ। ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਵੋਟਾਂ ਮੰਗਣ ਲਈ ਸੀਐਮ ਮਾਨ ਅੱਜ ਰੋਡ ਸ਼ੋਅ ਕਰਨਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਪਿਛਲੇ ਕਈ ਦਿਨਾਂ ਤੋਂ ਹਰ ਖੇਤਰ ਵਿੱਚ ਪਹੁੰਚ ਕੇ ਆਪਣੇ ਉਮੀਦਵਾਰਾਂ ਲਈ ਵੋਟਾਂ ਮੰਗ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਰੋਡ ਸ਼ੋਅ ਅੱਜ ਬਾਅਦ ਦੁਪਹਿਰ ਕਰੀਬ 3.30 ਵਜੇ ਲਵਕੁਸ਼ ਚੌਕ ਤੋਂ ਸ਼ੁਰੂ ਹੋ ਕੇ ਭਗਤ ਸਿੰਘ ਚੌਕ ਨੇੜੇ ਸਮਾਪਤ ਹੋਵੇਗਾ। ਜਿਸਦੇ ਮੱਦੇਨਜ਼ਰ ਜਲੰਧਰ ਸਿਟੀ ਪੁਲੀਸ ਨੇ ਪੂਰੇ ਪ੍ਰੋਗਰਾਮ ਨੂੰ ਲੈ ਕੇ ਸੁਰੱਖਿਆ ਵਧਾ ਦਿੱਤੀ ਹੈ। ਸੀਐਮ ਮਾਨ ਦੇ ਰੋਡ ਸ਼ੋਅ ਦੇ ਰੂਟ ਦੇ ਹਰ ਨੁੱਕਰ ‘ਤੇ ਪੁਲਿਸ ਨੇ ਤਿੱਖੀ ਨਜ਼ਰ ਰੱਖੀ ਹੋਈ ਹੈ। ਇਸ ਦੇ ਨਾਲ ਹੀ ਲਵਕੁਸ਼ ਚੌਕ ਨੇੜੇ ਵੀ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ