ਲੋਕ ਸਭਾ ਚੋਣਾਂ 2024- ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ
ਪੜ੍ਹੋ, ਕਾਂਗਰਸ ਨੇ ਅਮੇਠੀ ਤੋਂ ਕਿਸਨੂੰ ਉਤਾਰਿਆ ਚੋਣ ਮੈਦਾਨ ’ਚ
ਚੰਡੀਗੜ੍ਹ, 3ਮਈ(ਵਿਸ਼ਵ ਵਾਰਤਾ)- ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਕਾਂਗਰਸੀ ਨੇਤਾ ਰਾਹੁਲ ਗਾਂਧੀ ਰਾਏਬਰੇਲੀ ਤੋਂ ਚੋਣ ਲੜਨਗੇ। ਕਾਂਗਰਸ ਨੇ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਅਮੇਠੀ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ।
ਦੱਸਣਯੋਗ ਹੈ ਕਿ ਭਾਜਪਾ ਨੇ ਯੋਗੀ ਸਰਕਾਰ ਦੇ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਨੂੰ ਰਾਏਬਰੇਲੀ ਤੋਂ ਟਿਕਟ ਦਿੱਤੀ ਹੈ, ਜਦਕਿ ਸਮ੍ਰਿਤੀ ਇਰਾਨੀ ਅਮੇਠੀ ਤੋਂ ਚੋਣ ਲੜ ਰਹੀ ਹੈ।