ਲੋਕ ਸਭਾ ਚੋਣਾਂ 2024 ਲਈ ਆਮ ਆਦਮੀ ਪਾਰਟੀ ਦੀਆਂ ਤਿਆਰੀਆਂ ਤੇਜ਼
ਕੱਲ੍ਹ ਨੂੰ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਵਲੰਟੀਅਰ ਮਿਲਣੀ
ਚੰਡੀਗੜ੍ਹ, 5ਅਪ੍ਰੈਲ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ 2024 ਲਈ ਹੁਣ ਪੰਜਾਬ ਵਿੱਚ ਸਿਆਸੀ ਸਰਗਰਮੀ ਵੱਧ ਗਈ ਹੈ। ਜਿਸਦੇ ਚਲਦਿਆਂ ਪਾਰਟੀਆਂ ਨੇ ਆਪਣੀ-ਆਪਣੀ ਤਿਆਰੀ ਤੇਜ਼ ਕਰ ਦਿੱਤੀ ਹੈ। ਇਸ ਦੇ ਚਲਦਿਆਂ ਹੀ ਕੱਲ੍ਹ 6ਅਪ੍ਰੈਲ ਨੂੰ ਆਮ ਆਦਮੀ ਪਾਰਟੀ ਵੀ ਵੱਡੇ ਪੱਧਰ ਤੇ ਵਲੰਟੀਅਰ ਮਿਲਣੀ ਕਰਨ ਜਾ ਰਹੀ ਹੈ। ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਵਿਧਾਇਕਾਂ ਅਤੇ ਮੰਤਰੀਆਂ ਦੀ ਤਰ੍ਹਾਂ ਹੀ ਵਲੰਟੀਅਰਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਪਾਰਟੀ ਨੇ ਇਸ ਨੂੰ ਵਾਲੰਟੀਅਰ ਮਿਲਣੀ ਦਾ ਨਾਂ ਦਿੱਤਾ ਹੈ। ਵਲੰਟੀਅਰਾਂ ਦੀ ਮੀਟਿੰਗ 6 ਅਪ੍ਰੈਲ ਨੂੰ ਦੁਪਹਿਰ 12 ਵਜੇ ਮੋਗਾ ਅਤੇ 3 ਵਜੇ ਜਲੰਧਰ ਵਿਖੇ ਕੀਤੀ ਜਾ ਰਹੀ ਹੈ। ਮੋਗਾ ਵਿੱਚ ਮਾਲਵੇ ਨਾਲ ਸਬੰਧਤ ਵਲੰਟੀਅਰ ਹਿੱਸਾ ਲੈਣਗੇ, ਜਦਕਿ ਜਲੰਧਰ ਵਿੱਚ ਦੁਆਬਾ ਖੇਤਰ ਦੇ ਆਗੂਆਂ ਦੀ ਮੀਟਿੰਗ ਕੀਤੀ ਗਈ ਹੈ। ਇਸ ਵਿੱਚ ਪਿੰਡ ਪੱਧਰ ਦੇ ਆਗੂ ਸ਼ਾਮਲ ਹੋਣਗੇ। ਇਨ੍ਹਾਂ ਪ੍ਰੋਗਰਾਮਾਂ ‘ਚ ਮੁੱਖ ਮੰਤਰੀ ਖੁਦ ਸ਼ਿਰਕਤ ਕਰਨਗੇ। ਇਸ ਦੌਰਾਨ ਡਾ: ਸੰਦੀਪ ਪਾਠਕ ਵੀ ਮੌਜੂਦ ਰਹਿਣਗੇ।