ਲੋਕ ਸਭਾ ਚੋਣਾਂ 2024 : 21 ਰਾਜਾਂ ਵਿੱਚ 102 ਸੀਟਾਂ ‘ਤੇ ਵੋਟਿੰਗ ਸ਼ੁਰੂ
ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਲੋਕ ਸਭਾ ਦੇ ਪਹਿਲੇ ਪੜਾਅ ‘ਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਸੀਟਾਂ ਦੇ ਲਿਹਾਜ਼ ਨਾਲ ਇਹ ਸਭ ਤੋਂ ਵੱਡਾ ਪੜਾਅ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ਦੀਆਂ 60 ਵਿਧਾਨ ਸਭਾ ਸੀਟਾਂ ‘ਚੋਂ 50 ਅਤੇ ਸਿੱਕਮ ਦੀਆਂ 32 ਵਿਧਾਨ ਸਭਾ ਸੀਟਾਂ ‘ਤੇ ਵੀ ਵੋਟਿੰਗ ਚੱਲ ਰਹੀ ਹੈ।ਇਸ ਪੜਾਅ ‘ਚ ਮਨੀਪੁਰ ਦੀਆਂ ਦੋ ਲੋਕ ਸਭਾ ਸੀਟਾਂ (ਮਨੀਪੁਰ ਇਨਰ ਅਤੇ ਮਨੀਪੁਰ ਆਊਟਰ) ‘ਤੇ ਵੀ ਵੋਟਿੰਗ ਹੋ ਰਹੀ ਹੈ। ਪਹਿਲੇ ਪੜਾਅ ਵਿੱਚ 1,625 ਉਮੀਦਵਾਰ ਚੋਣ ਲੜ ਰਹੇ ਹਨ। ਇਨ੍ਹਾਂ ਵਿੱਚੋਂ 1,491 ਪੁਰਸ਼ ਅਤੇ 134 ਮਹਿਲਾ ਉਮੀਦਵਾਰ ਹਨ। ਇਸ ਪੜਾਅ ਤੋਂ ਬਾਅਦ ਦੂਜੇ ਪੜਾਅ ਦੀ ਵੋਟਿੰਗ 26 ਅਪ੍ਰੈਲ ਨੂੰ ਹੋਵੇਗੀ। ਕੁੱਲ 7 ਪੜਾਵਾਂ ਵਿੱਚ 543 ਸੀਟਾਂ ਲਈ ਵੋਟਿੰਗ 1 ਜੂਨ ਨੂੰ ਖਤਮ ਹੋਵੇਗੀ। ਸਾਰੀਆਂ ਸੀਟਾਂ ਦੇ ਨਤੀਜੇ 4 ਜੂਨ ਨੂੰ ਆਉਣਗੇ।