ਲੋਕ ਸਭਾ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ
ਅੱਜ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਆਉਣਗੇ ਪੰਜਾਬ – ਕਰਨਗੇ ਜਨਤਕ ਮੀਟਿੰਗਾਂ
ਚੰਡੀਗੜ੍ਹ, 30ਮਈ(ਵਿਸ਼ਵ ਵਾਰਤਾ)- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਪੰਜਾਬ ਆਉਣਗੇ। ਇਸ ਦੌਰਾਨ ਉਹ ਦੋ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਇੱਕ ਜਨਤਕ ਮੀਟਿੰਗ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਤੇ ਦੂਜੀ ਲੁਧਿਆਣਾ ਲੋਕ ਸਭਾ ਹਲਕੇ ’ਚ ਹੋਵੇਗੀ। ਮੀਟਿੰਗਾਂ ਲਈ ਪ੍ਰਬੰਧ ਪੂਰੇ ਕਰ ਲਏ ਗਏ ਹਨ। ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਲੋਕ ਸਭਾ ਚੋਣਾਂ ਲਈ ਯੋਗੀ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਉਨ੍ਹਾਂ ਦੀ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿੱਚ ਜਨਤਕ ਮੀਟਿੰਗ ਮੁਹਾਲੀ ਵਿੱਚ ਤੈਅ ਕੀਤੀ ਗਈ ਹੈ। ਉਹ ਕਰੀਬ 1.30 ਵਜੇ ਉੱਥੇ ਪਹੁੰਚਣਗੇ। ਇਸ ਦੌਰਾਨ ਉਹ ਪਾਰਟੀ ਉਮੀਦਵਾਰ ਸੁਭਾਸ਼ ਸ਼ਰਮਾ ਲਈ ਵੋਟਾਂ ਮੰਗਣਗੇ। ਇਸ ਤੋਂ ਬਾਅਦ ਉਹ ਲੁਧਿਆਣਾ ਜਾਣਗੇ। ਬਾਅਦ ਦੁਪਹਿਰ 2.30 ਵਜੇ ਲੁਧਿਆਣਾ ਵਿੱਚ ਜਨ ਸਭਾ ਹੋਵੇਗੀ। ਇਸ ਮੌਕੇ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਵੀ ਮੌਜੂਦ ਰਹਿਣਗੇ।























