ਲੋਕ ਸਭਾ ਵਿੱਚ ਪਾਸ ਹੋਣ ਤੋਂ ਬਾਅਦ ਰਾਜ ਸਭਾ ਵਿੱਚ ਵੀ ਅੱਜ ਹੀ ਪੇਸ਼ ਕੀਤਾ ਜਾਵੇਗਾ ‘ਖੇਤੀ ਕਾਨੂੰਨ ਵਾਪਸੀ’ ਬਿਲ
ਰਾਸ਼ਟਰਪਤੀ ਕੋਲੋਂ ਵੀ ਅੱਜ ਹੀ ਲਵਾਈ ਜਾ ਸਕਦੀ ਹੈ ਮੋਹਰ
ਚੰਡੀਗੜ੍ਹ,29 ਨਵੰਬਰ(ਵਿਸ਼ਵ ਵਾਰਤਾ)- ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਖੇਤੀ ਕਾਨੂੰਨ ਵਾਪਸੀ ਬਿਲ,2021 ਨੂੰ ਅੱਜ ਸੰਸਦ ਦੇ ਲੋਕ ਸਭਾ ਸਦਨ ਵਿੱਚ ਮਨਜ਼ੂਰੀ ਮਿਲ ਗਈ ਹੈ। ਜਿਸ ਤੋਂ ਬਾਅਦ ਬਿਲ ਨੂੰ ਰਾਜ ਸਭਾ ਵਿੱਚ ਵੀ ਪੇਸ਼ ਕਰ ਦਿੱਤਾ ਗਿਆ ਹੈ। ਹਾਲਾਂਕਿ ਰਾਜ ਸਭਾ ਵਿੱਚ ਵਿਰੋਧੀ ਪਾਰਟੀਆਂ ਦੇ ਜਬਰਦਸਤ ਹੰਗਾਮੇ ਕਾਰਨ ਬਿਲ ਨੂੰ ਪਾਸ ਨਹੀਂ ਕੀਤਾ ਗਿਆ ਹੈ। ਪਰ ,2 ਵਜੇ ਕਾਰਵਾਈ ਸ਼ੁਰੂ ਹੁੰਦਿਆਂ ਹੀ ਬਿਲ ਨੂੰ ਸਦਨ ਦੀ ਮਨਜ਼ੂਰੀ ਮਿਲ ਸਕਦੀ ਹੈ। ਜਿਸ ਤੋਂ ਬਾਅਦ ਅੱਜ ਹੀ ਇਸ ਬਿਲ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੋਲ ਵੀ ਮਨਜ਼ੂਰੀ ਲਈ ਭੇਜਿਆ ਜਾ ਸਕਦਾ ਹੈ। ਪਿਛਲੇ ਲਗਭਗ ਇੱਕ ਸਾਲ ਤੋਂ ਕਿਸਾਨ ਇਹਨਾਂ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਬਰੂਹਾਂ ਤੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ।