ਲੋਕ ਸਭਾ ਵਿੱਚ ਹੋਈ ਸ਼ਰਮਨਾਕ ਹਾਰ ਤੋਂ ਬਾਅਦ ਅਕਾਲੀ ਦਲ ਵਿੱਚ ਬਗਾਵਤੀ ਸੁਰਾਂ ਉੱਠਣੀਆਂ ਸ਼ੁਰੂ
ਸੀਨੀਅਰ ਲੀਡਰ ਤੇ ਵਿਧਾਇਕ ਨੇ ਫ਼ਿਰ ਚੁੱਕਿਆ ਲੀਡਰਸ਼ਿਪ ਖਿਲਾਫ ਝੰਡਾ
ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ):- ਸ਼੍ਰੋਮਣੀ ਅਕਾਲੀ ਦਲ ਨੂੰ ਜਿੱਥੇ ਲੋਕ ਸਭਾ ਦੀਆਂ ਚੋਣਾਂ ਚ ਇੱਕੋ ਹੀ ਸੀਟ ਹਾਸਿਲ ਹੋਈ ਹੈ , ਉੱਥੇ ਹੀ ਹੁਣ ਪਾਰਟੀ ਵਿਰੋਧੀ ਆਵਾਜ਼ ਵੀ ਕਿੱਥੇ ਨਾ ਕਿੱਥੇ ਉੱਠਣੀ ਸ਼ੁਰੂ ਹੋ ਗਈ ਹੈ ਕਿਉਂਕਿ ਹਾਲ ਹੀ ਦੇ ਵਿੱਚ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਰਹੇ ਮਨਪ੍ਰੀਤ ਇਆਲੀ ਨੇ ਇੱਕ ਬਿਆਨ ਜਾਰੀ ਕੀਤਾ ਜੋ ਇਸ ਗੱਲ ਦੀ ਔਰ ਇਸ਼ਾਰਾ ਕਰਦਾ ਹੈ।
ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ ਲਿਆ ਹੈ। ਉਨ੍ਹਾਂ ਨੇ ਜਾਰੀ ਕੀਤੇ ਬਿਆਨ ਚ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ, ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ਤੇ ਸਿਧਾਂਤਕ ਗਿਰਾਵਟ ਆਈ ਹੈ।
ਪਾਰਟੀ ਪਹਿਲਾ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਨਣ ਵਿੱਚ ਅਸਫਲ ਰਹੀ।
ਕਿਸਾਨੀ ਅਤੇ ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ, ਤਾਂ ਜੋ ਪਾਰਟੀ ਨੂੰ ਜਮੀਨੀ ਪੱਧਰ ਤੇ ਮਜਬੂਤ ਕੀਤਾ ਜਾ ਸਕੇ।
ਮਨਪ੍ਰੀਤ ਸਿੰਘ ਅਆਲੇ ਵੱਲੋਂ ਦਿੱਤੇ ਗਏ ਇਸ ਬਿਆਨ ਤੇ ਜਿੱਥੇ ਹੁਣ ਕਈ ਸਵਾਲ ਉੱਠ ਰਹੇ ਨੇ ਤੇ ਉੱਥੇ ਹੀ ਕੀ ਝੂੰਦਾ ਕਮੇਟੀ ਦੀ ਰਿਪੋਰਟ ਆਉਣ ਤੋਂ ਪਹਿਲਾਂ ਮਨਪ੍ਰੀਤ ਅਯਾਲੀ ਪਾਰਟੀ ਗਤੀਵਿਧੀਆਂ ਦੇ ਚਲਦਿਆਂ ਕਿਸੇ ਹੋਰ ਪਾਰਟੀ ਦਾ ਕਿਤੇ ਦਾਮਨ ਤਾਂ ਨਹੀਂ ਫੜਨਗੇ? ਇਹ ਵੀ ਇੱਕ ਵੱਡਾ ਸਵਾਲ ਹੈ ਕਿਉਂਕਿ ਆਉਂਦੇ ਦਿਨਾਂ ਦੇ ਵਿੱਚ ਪੰਜਾਬ ਦੇ ਵਿੱਚ ਵਿਧਾਨ ਸਭਾ ਦੀਆਂ ਜਿਮਨੀ ਚੋਣਾਂ ਹੋਣ ਵਾਲੀਆਂ ਹਨ।