
ਹੁਸ਼ਿਆਰਪੁਰ 21 ਜੁਲਾਈ (ਵਿਸ਼ਵ ਵਾਰਤਾ) – ਸ਼ਾਮਚੁਰਾਸੀ ਪੁਲਿਸ ਚੌਂਕੀ ਦੇ ਇੰਚਾਰਜ ਏ ਐਸ ਆਈ ਮੋਹਣ ਲਾਲ ਆਪਣੀ ਪੁਲਿਸ ਪਾਰਟੀ ਸਮੇਤ ਕਰੋਨਾ ਮਹਾਮਾਰੀ ਦੇ ਚੱਲਦਿਆਂ ਹਰ ਤਰ੍ਹਾਂ ਦੀ ਸਰਕਾਰੀ ਤੇ ਪ੍ਰਸ਼ਾਸ਼ਨਿਕ ਹਦਾਇਤ ਦੀ ਪਾਲਣਾ ਕਰਵਾਉਣ ਹਿੱਤ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਇਸ ਮੌਕੇ ਲਗਾਏ ਗਏ ਵਿਸ਼ੇਸ਼ ਨਾਕੇ ਦੌਰਾਨ ਏ ਐਸ ਆਈ ਮੋਹਣ ਲਾਲ ਨੇ ਦੱਸਿਆ ਕਿ ਪੁਲਿਸ ਪੂਰੀ ਮੁਸ਼ਤੈਦੀ ਨਾਲ ਕਾਰਜਸ਼ੀਲ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਸਮਾਜ ਵਿਰੋਧੀ ਨੂੰ ਪੁਲਿਸ ਸਿਰ ਨਹੀਂ ਚੁੱਕਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸਮੁੱਚਾ ਇਲਾਕਾ ਅਤੇ ਸ਼ਹਿਰ ਦੇ ਦੁਕਾਨਦਾਰ ਉਨ੍ਹਾਂ ਨੂੰ ਸਹਿਯੋਗ ਕਰ ਰਹੇ ਹਨ ਅਤੇ ਜ਼ਿਆਦਾ ਭੀੜ ਵਾਲੇ ਸਥਾਨਾਂ ਤੇ ਲੋਕਾਂ ਨੂੰ ਹਦਾਇਤ ਕਰਕੇ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਦੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜੋ ਵੀ ਵਿਅਕਤੀ ਬਿਨਾ ਮਾਸਿਕ ਦੇ ਜਾਂ ਆਪਣੇ ਵਾਹਨਾਂ ਤੇ ਕਾਗਜ ਪੱਤਰਾਂ ਦੇ ਅਧੂਰੇ-ਪਨ ਨਾਲ ਉਨ੍ਹਾਂ ਨੂੰ ਮਿਲਿਆ ਤਾਂ ਉਹ ਉਸ ਦਾ ਚਲਾਣ ਕਰ ਦੇਣਗੇ। ਇਸ ਤੋਂ ਇਲਾਵਾ ਜੇ ਕੋਈ ਵਿਅਕਤੀ ਸਮਾਜ ਵਿਚ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਹੋਰ ਗ਼ੈਰ ਕਾਨੂੰਨੀ ਸ਼ਰਾਰਤ ਕਰਦਾ ਹੈ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...






















