ਵਜ਼ੀਫਾ ਘੋਟਾਲੇ ਦੇ ਦੋਸ਼ੀਆਂ ਅਤੇ ਮਨੀਸ਼ਾ ਦੇ ਕਾਤਲਾਂ ਨੂੰ ਮਿਲੇ ਸਜ਼ਾ, ਦਲਿਤ ਬੱਚਿਆਂ ਨੂੰ ਦਿਓ ਵਜ਼ੀਫ਼ਾ : ਗਹਿਰੀ/ਬਰਾੜ
ਬਠਿੰਡਾ 10 ਅਕਤੂਬਰ (ਕੁਲਬੀਰ ਬੀਰਾ)-ਜਦ ਨੂੰ ਬਠਿੰਡਾ ਲੋਕ ਜਨ ਸ਼ਕਤੀ ਪਾਰਟੀ ਯੂਨਾਈਟਿਡ ਅਕਾਲੀ ਦਲ ਅਤੇ ਦਲਿਤ ਸਮਾਜ ਤੇ ਸਮਾਜ ਵੱਲੋਂ ਅੱਜ ਯੂਪੀ ਤੇ ਹਾਸਰਸ ਵਿਖੇ ਮਨੀਸ਼ਾ ਨਾਮ ਦੀ ਲੜਕੀ ਨਾਲ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ ਕੈਪਟਨ ਸਰਕਾਰ ਅਧੀਨ ਪੋਸਟ ਮੈਟ੍ਰਿਕ ਸਕਾਲਰਸ਼ਿਪਵਿੱਚ ਹੋਏ ਘੁਟਾਲਿਆਂ ਅਤੇ ਦਲਿਤ ਵਿਦਿਆਰਥੀਆਂ ਨੂੰ ਵਜੀਫਾ ਨਾ ਮਿਲਣ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਸੱਦੇ ਤਹਿਤ ਰੋਸ ਪ੍ਰਦਰਸ਼ਨ ਕੀਤੇ ਗਏ ਇਸੇ ਲੜੀ ਤਹਿਤ ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਲੋਜਪਾ ਪ੍ਰਧਾਨ ਕਰਨ ਦੀ ਸਟਾਰੀ ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਸਮੇਤ ਸੰਤ ਸਮਾਜ ਦੇ ਆਗੂਆਂ ਵੱਲੋਂ ਬੱਸ ਸਟੈਂਡ ਬਠਿੰਡਾ ਗੇਟ ਅੱਗੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਪ੍ਰਦਰਸ਼ਨਕਾਰੀਆਂ ਦੀ ਪ੍ਰਾਈਵੇਟ ਟਰਾਂਸਪੋਰਟਰਾਂ ਨਾਲ ਬੱਸ ਅੱਡੇ ਵਿੱਚੋਂ ਬੱਸਾਂ ਕੱਢਣ ਨੂੰ ਲੈ ਕੇ ਝੜਪ ਵੀ ਹੋਈ ਕਰਨਦੀਪ ਸਿੰਘ ਗਹਿਰੀ ਗੁਰਦੀਪ ਸਿੰਘ ਬਠਿੰਡਾ ਪਿਰਤਪਾਲ ਸਿੰਘ ਆਦਿ ਨੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਮੰਗ ਕੀਤੀ ਕਿ ਹਾਸਰਸ ਕਾਂਡ ਦੇ ਦੋਸ਼ੀਆਂ ਤੇ ਕਾਤਲਾਂ ਨੂੰ ਸਜ਼ਾ ਦਿੱਤੀ ਜਾਵੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਿਆਂ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਨੁਮਾਇੰਦਿਆਂ ਖਿਲਾਫ ਪਰਚੇ ਦਰਜ ਕਰਕੇ ਗ੍ਰਿਫ਼ਤਾਰ ਕੀਤੇ ਜਾਣ ਦਲਿਤ ਵਿਦਿਆਰਥੀਆਂ ਨੂੰ ਬਰੀਫ ਦੇਣਾ ਯਕੀਨੀ ਬਣਾਇਆ ਜਾਵੇ ਨਹੀਂ ਤਾਂ ਆਉਂਦੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਆਗੂਆਂ ਨੇ ਦੋਸ਼ ਲਾਏ ਕਿ ਦੇਸ਼ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਅਧੀਨ ਘੱਟ ਗਿਣਤੀਆਂ ਦੇ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ ਗਰੀਬ ਕਿਸਾਨ ਮਜ਼ਦੂਰ ਵਪਾਰੀ ਦਲਿਤ ਸਮਾਜ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਵੀ ਖੱਜਲ ਖੁਆਰ ਹੋਣਾ ਪੈ ਰਿਹਾ ਹੈ ਵਿਦਿਆਰਥੀਆਂ ਨੂੰ ਵਜ਼ੀਫੇ ਨਹੀਂ ਦਿੱਤੇ ਜਾ ਰਹੇ ਜਿਸ ਕਰਕੇ ਹਰ ਵਰਗ ਨੂੰ ਅੱਜ ਸੰਘਰਸ਼ ਲਈ ਸੜਕਾਂ ਤੇ ਉਤਰਨਾ ਪੈ ਰਿਹਾ ਹੈ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹਾਕਮਾਂ ਨੇ ਹਰ ਵਰਗ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾ ਕੇ ਬਣਦੇ ਹੱਕ ਨਾ ਦਿੱਤੇ ਤਾਂ ਆਉਂਦੇ ਸਮੇਂ ਵਿੱਚ ਸੰਘਰਸ਼ ਲਈ ਮਜਬੂਰ ਹੋਣਗੇ ਇਸ ਮੌਕੇ ਠਾਣਾ ਸਿੰਘ ਜਗਦੀਪ ਸਿੰਘ ਰਮਨਦੀਪ ਸਿੰਘ ਮੀਤਾ ਜੀਵਨ ਸਿੰਘ ਸਮੇਤ ਵੱਖ ਵੱਖ ਵਰਗਾਂ ਦੇ ਮੈਂਬਰ ਹਾਜ਼ਰ ਸਨ ।
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ ‘ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ 'ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ ਬਾਬਾ ਸਾਹਿਬ...