ਧੀਆਂ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ, ਬਸ ਪ੍ਰਤਿਭਾ ਨੂੰ ਨਿਖਾਰਨ ਦੀ ਲੋੜ: ਸੇਨੂੰ ਦੁੱਗਲ
ਚੰਡੀਗੜ੍ਹ, 20ਜਨਵਰੀ(ਵਿਸ਼ਵ ਵਾਰਤਾ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੋਹੜੀ ਧੀਆਂ ਦੀ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਆਯੋਜਿਤ ਕੀਤਾ ਗਿਆ । ਜਿਸ ਵਿਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਬਾਲੜੀਆ ਨਾਲ ਲੋਹੜੀ ਮਨਾਈ ਗਈ।
ਲੋਹੜੀ ਮਨਾਉਣ ਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧੀਆਂ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਹਰ ਖੇਤਰ ਵਿਚ ਆਪਣੀ ਪ੍ਰਤਿਭਾ ਨੂੰ ਨਿਖਾਰਦਿਆ ਜਿੰਦਗੀ ‘ਚ ਅੱਗੇ ਵਧ ਰਹੀਆਂ ਹਨ ਤੇ ਉੱਚੀਆਂ-ਉੱਚੀਆ ਪਦਵੀਆਂ ਹਾਸਲ ਕਰ ਰਹੀਆ ਹਨ।
ਉਨ੍ਹਾਂ ਕਿਹਾ ਕਿ ਜਿੰਨਾ ਘਰ ਲੜਕੀ ਜਨਮ ਲੈਂਦੀ ਉਹ ਮਾਪੇ ਕਿਸਮਤ ਵਾਲੇ ਹੁੰਦੇ ਹਨ ਕਿਉਂਕਿ ਸਭ ਤੋਂ ਜ਼ਿਆਦਾ ਧਿਆਨ ਮਾਪਿਆਂ ਦਾ ਧੀਆਂ ਰੱਖਦੀਆਂ ਹਨ। ਉਨ੍ਹਾ ਕਿਹਾ ਕਿ ਮਾਪਿਆ ਨੂੰ ਆਪਦੀਆ ਧੀਆਂ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਧੀਆਂ ਨਾਲ ਲੋਹੜੀ ਮਨਾ ਕੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ 11 ਨਵ ਜਨਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਵੀ ਦਿੱਤੀ ਤੇ ਸਨਮਾਨਿਤ ਵੀ ਕੀਤਾ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਦੀਪੀਕਾ, ਹਿਮਾਂਸੀ, ਸਮਰਿਧੀ ਜੁਨੇਜਾ, ਸੁਮਨਪ੍ਰੀਤ ਕੌਰ, ਰੀਤੂ, ਹੇਮਲਤਾ ਨੂੰ ਸਨਮਾਨਿਆ।ਆਪਣੇ ਪੈਰਾਂ ‘ਤੇ ਖੜੇ ਹੋ ਕੇ ਆਪਣੇ ਪਰਿਵਾਰਕ ਵਿਚ ਆਮਦਨ ਦਾ ਸਹਾਰਾ ਬਣਕੇ ਸਵੈ ਸਹਾਇਤਾ ਸਮੂਹ ਵਿਚ ਵਧੀਆ ਕਾਰਗੁਜਾਰੀ ਵਾਲੇ ਜਾਗਤੀ, ਬਾਬਾ ਭੂਮਨਸ਼ਾਹ ਜੀ ਅਤੇ ਮਾਤਾ ਗੁਜਰੀ ਸਵੈ ਸਹਾਇਤਾ ਸਮੂਹ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਹਾਜਰੀਨ ਨੂੰ ਧੀਆਂ ਦੀ ਰਾਖੀ, ਧੀਆਂ ਨੂੰ ਉਚਾਈਆਂ ਵੱਲ ਲਿਜਾਉਣ, ਲੜਕਾ-ਲੜਕੀ ਦੇ ਭੇਦਭਾਵ ਨੂੰ ਖਤਮ ਕਰਨ ਦਾ ਸੰਕਲਪ ਦਿਵਾਈਆ।ਇਸ ਦੌਰਾਨ ਲੜਕੀਆਂ ਵੱਲੋਂ ਗਿੱਧਾ ਵੀ ਪੇਸ਼ ਕੀਤਾ ਗਿਆ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਸਕੂਲ ਵਿਖੇ ਪੌਦਾ ਵੀ ਲਗਾਇਆ ਗਿਆ।
ਇਸ ਮੌਕੇ ਧੀਆਂ ਵੱਲੋਂ ਲੋਹੜੀ ਦੇ ਤਿਉਹਾਰ ਨਾਲ ਸਬੰਧਤ ਬੋਲੀਆਂ ਪਾਈਆਂ ਗਈਆਂ ਜਿਸ ਦੀ ਡਿਪਟੀ ਕਮਿਸ਼ਨਰ ਵੱਲੋ ਖੂਬ ਸ਼ਲਾਘਾ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਮਨਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਹਰਦੀਪ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮੈਡਮ ਰੀਤੁ ਆਦਿ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।