-ਕਿਹਾ, ਇਕ ਹਜ਼ਾਰ ਵਿਅਕਤੀਆਂ ਨੂੰ ਹੋਰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ
ਹੁਸ਼ਿਆਰਪੁਰ, 8 ਜੁਲਾਈ (ਵਿਸ਼ਵ ਵਾਰਤਾ):
ਕੋਵਿਡ-19 ਮਹਾਂਮਾਰੀ ਨੇ ਜਿੱਥੇ ਪੂਰੇ ਵਿਸ਼ਵ ਨੂੰ ਆਰਥਿਕ ਤੌਰ ‘ਤੇ ਝੰਜੋੜ ਕੇ ਰੱਖ ਦਿੱਤਾ ਹੈ, ਉਥੇ ਪੰਜਾਬ ਸਰਕਾਰ ਨੇ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦਿਵਾ ਕੇ ਮੁਰਝਾਏ ਚਿਹਰਿਆਂ ‘ਤੇ ਰੌਣਕ ਲਿਆ ਦਿੱਤੀ ਹੈ। ਸੂਬਾ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ‘ਘਰ-ਘਰ ਰੋਜ਼ਗਾਰ ਯੋਜਨਾ’ ਤਹਿਤ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਨੌਜਵਾਨਾਂ ਨੂੰ ਵੱਖ-ਵੱਖ ਅਦਾਰਿਆਂ ਵਿੱਚ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਲੌਕਡਾਊਨ ਦੌਰਾਨ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲਾ ਹੁਸ਼ਿਆਰਪੁਰ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ।
ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿੱਥੇ ‘ਘਰ-ਘਰ ਰੋਜ਼ਗਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ, ਉਥੇ ਜ਼ਿਲਿਆਂ ਵਿੱਚ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੀ ਖੋਲੇ ਗਏ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਲਗਾਏ ਗਏ ਲੌਕਡਾਊਨ ਦੌਰਾਨ ਬਿਊਰੋ ਵਲੋਂ ਜਾਰੀ ਕੀਤੇ ਆਨਲਾਈਨ ਲਿੰਕ ਜ਼ਰੀਏ ਜ਼ਿਲੇ ਦੇ ਕਰੀਬ 500 ਵਿਅਕਤੀਆਂ ਦੀ ਪਲੇਸਮੈਂਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁੱਲ 1500 ਅਸਾਮੀਆਂ ਪੁਰ ਕਰਵਾਈਆਂ ਜਾਣੀਆਂ ਹਨ, ਜਿਸ ਮੁਤਾਬਿਕ ਕਰੀਬ 1000 ਹੋਰ ਨੌਕਰੀਆਂ ਵੱਖ-ਵੱਖ ਅਦਾਰਿਆਂ ਵਿੱਚ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਮਹਾਂਮਾਰੀ ਦੇ ਨਾਜੁਕ ਦੌਰ ਵਿੱਚ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦੇ ਅਧਿਕਾਰੀਆਂ ਵਲੋਂ ਤਨਦੇਹੀ ਨਾਲ ਨਿਭਾਈ ਡਿਊਟੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਜ਼ਿਲੇ ਵਿੱਚ ਬਣਾਏ ਜਾ ਰਹੇ ਵੁੱਡ ਪਾਰਕ ਤੋਂ ਇਲਾਵਾ ਰੋਜ਼ਗਾਰ ਦੇ ਹੋਰ ਮੌਕੇ ਵੀ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਜਿੱਥੇ ਨੌਕਰੀਆਂ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਮੁਬਾਰਕਬਾਦ ਦਿੱਤੀ, ਉਥੇ ਪੂਰੀ ਮਿਹਨਤ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਅੱਜ ਕੇਵਲ 40 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ, ਜਿਹਨਾ ਵਿੱਚ 23 ਲੜਕੀਆਂ ਅਤੇ 17 ਲੜਕੇ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਜਿਹੜੇ ਕਰੀਬ 500 ਵਿਅਕਤੀਆਂ ਦੀ ਪਲੇਸਮੈਂਟ ਕਰਵਾਈ ਗਈ ਹੈ, ਉਨ੍ਹਾਂ ਵਿੱਚ ਤਿੰਨ ਮੈਡੀਕਲ ਅਫ਼ਸਰਾਂ ਤੋਂ ਇਲਾਵਾ, ਡੇਂਗੂ ਜਾਂਚ ਟੀਮ ਦੇ 50 ਵਲੰਟੀਅਰ, ਲੈਬ ਟੈਕਨੀਸ਼ੀਅਨ 4, ਇਕ ਮਾਈਕਰੋ ਬਾਇਓਲੋਜਿਸਟ, ਕੋਵਿਡ ਸਰਵੇਅਰ 44, ਹਾਕਿੰਗਜ਼ ‘ਚ 122 ਟਰੇਨੀ, ਊਸ਼ਾ ਮਾਰਟਿਨ ‘ਚ 8 ਹੈਲਪਰ, ਕੋਟੈਕ ਲਾਈਫ ਇਨਸ਼ੋਰੈਂਸ ‘ਚ 3 ਏਜੰਸੀ ਐਸੋਸੀਏਟ, ਫਿਊਚਰ ਜਨਰਲ ਲਾਈਫ ਇਨਸ਼ੋਰੈਂਸ ‘ਚ 2 ਇਨਸ਼ੋਰੈਂਸ ਮੈਨੇਜਰ, ਮਾਈਨਿੰਗ ਵਿਭਾਗ ਵਿੱਚ 20 ਡਾਟਾ ਐਂਟਰੀ ਓਪਰੇਟਰ, ਸਿਵਲ ਹਸਪਤਾਲ ਵਿੱਚ 10 ਕੰਪਿਊਟਰ ਓਪਰੇਟਰ ਸ਼ਾਮਿਲ ਹਨ। ਇਨ੍ਹਾਂ ਤੋਂ ਇਲਾਵਾ ਛੋਟੇ ਦੁਕਾਨਦਾਰਾਂ ਤੋਂ ਲੈ ਕੇ ਵੱਡੇ ਵਪਾਰਕ ਅਦਾਰਿਆਂ ਵਿੱਚ ਯੋਗਤਾ ਮੁਤਾਬਕ ਵੱਖ-ਵੱਖ ਅਹੁਦਿਆਂ ‘ਤੇ ਪਲੇਸਮੈਂਟ ਕਰਵਾਈ ਗਈ ਹੈ। ਉਨਾ ਕਿਹਾ ਕਿ ਈ-ਸਵੈ-ਰੋਜ਼ਗਾਰ ਤਹਿਤ ਆਪਣਾ ਕੰਮ-ਧੰਦਾ ਸ਼ੁਰੂ ਕਰਨ ਲਈ ਕਰੀਬ 1800 ਬਿਨੈ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਲਈ ਕਰਜ਼ਾ ਆਦਿ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...






















