ਲੰਗਰ ਬਾਬਾ ਦੇ ਨਾਮ ਨਾਲ ਮਸ਼ਹੂਰ ਜਗਦੀਸ਼ ਲਾਲ ਅਹੁਜਾ ਦਾ ਦਿਹਾਂਤ
ਮੁੱਖ ਮੰਤਰੀ ਚੰਨੀ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ,29 ਨਵੰਬਰ(ਵਿਸ਼ਵ ਵਾਰਤਾ)-ਲੰਗਰ ਬਾਬਾ ਦੇ ਨਾਂ ਨਾਲ ਮਸ਼ਹੂਰ ਜਗਦੀਸ਼ ਲਾਲ ਆਹੂਜਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਜਗਦੀਸ਼ ਲਾਲ ਆਹੂਜਾ 90 ਸਾਲਾਂ ਦੇ ਸਨ ਅਤੇ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਅੱਜ ਵੀ ਉਨ੍ਹਾਂ ਦੀ ਇੱਛਾ ਅਨੁਸਾਰ ਲੰਗਰ ਸੇਵਾ ਜਾਰੀ ਰਹੀ। ਲੰਗਰ ਬਾਬਾ ਨੂੰ ਉਨ੍ਹਾਂ ਦੇ ਸਮਾਜਿਕ ਕੰਮਾਂ ਲਈ 2020 ਵਿੱਚ ਰਾਸ਼ਟਰਪਤੀ ਦੁਆਰਾ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਲੰਗਰ ਬਾਬਾ ਦੇ ਨਾਂ ਨਾਲ ਮਸ਼ਹੂਰ ਜਗਦੀਸ਼ ਲਾਲ ਆਹੂਜਾ 40 ਸਾਲਾਂ ਤੋਂ ਵੱਧ ਸਮੇਂ ਤੋਂ ਪੀਜੀਆਈ, ਜੀਐਮਸੀਐਚ-32 ਅਤੇ ਵੱਖ-ਵੱਖ ਕਲੋਨੀਆਂ ਵਿੱਚ ਲੋੜਵੰਦਾਂ ਲਈ ਲੰਗਰ ਮੁਹੱਈਆ ਕਰਵਾ ਰਹੇ ਹਨ। ਜਗਦੀਸ਼ ਲਾਲ ਆਹੂਜਾ ਨੇ ਲੋੜਵੰਦਾਂ ਦਾ ਢਿੱਡ ਭਰਨ ਲਈ ਆਪਣੀ ਕਰੋੜਾਂ ਦੀ ਜਾਇਦਾਦ ਵੀ ਵੇਚ ਦਿੱਤੀ ਸੀ। ਉਨ੍ਹਾਂ ਨੇ ਆਪਣੇ ਜੀਵਨ ਦੇ ਆਖਰੀ ਸਾਹ ਤੱਕ ਲੰਗਰ ਦੀ ਪ੍ਰਥਾ ਜਾਰੀ ਰੱਖੀ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਹਨਾਂ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
My deepest condolences on the demise of great social activist & noted philanthropist Padma Shri Jagdish Lal Ahuja, popularly known as #LangarBaba. His selfless gesture of providing free food & medicines to poor & needy at PGIMER will ever inspire others for such noble service.
— Charanjit Singh Channi (@CHARANJITCHANNI) November 29, 2021






















