ਲੰਪੀ ਸਕਿੱਨ ਬਿਮਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਧਿਕਾਰੀਆਂ ਨਾਲ ਮੀਟਿੰਗ ਜਾਰੀ
ਚੰਡੀਗੜ੍ਹ,10 ਅਗਸਤ(ਵਿਸ਼ਵ ਵਾਰਤਾ)-ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਫੈਲ ਰਹੀ ਪਸ਼ੂਆਂ ਦੀ ਬਿਮਾਰੀ ਲੰਪੀ ਸਕਿੱਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਮੀਟਿੰਗ ਇਸ ਸਮੇਂ ਜਾਰੀ ਹੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਤੋਂ ਇਲਾਵਾ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ ਵੱਡੇ ਅਧਿਕਾਰੀ ਮੌਜੂਦ ਹਨ।























