
ਲੰਬੀ ਲਾਠੀਚਾਰਜ ਦੇ ਵਿਰੋਧ ਵਿਚ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਜ਼ਿਲ੍ਹਾ ਹੈਡਕੁਆਰਟਰਾਂ ਉਤੇ ਧਰਨੇ ਅੱਜ
ਮਾਨਸਾ 29 ਮਾਰਚ ;ਗੁਲਾਬੀ ਸੁੰਡੀ ਨਾਲ ਨੁਕਸਾਨੀ ਨਰਮੇ ਦੀ ਫ਼ਸਲ ਦਾ ਰਹਿੰਦਾ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਲੰਬੀ ਤਹਿਸੀਲਦਾਰ ਦਾ ਕੀਤੇ ਘਿਰਾਓ ਸਮੇਂ ਪੁਲੀਸ ਵੱਲੋਂ ਕਿਸਾਨਾਂ ਤੇ ਕੀਤੇ ਲਾਠੀਚਾਰਜ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਧਰਨੇ ਦੇ ਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ, ਜਿਸ ਰਾਹੀਂ ਮੰਗ ਕੀਤੀ ਜਾਵੇਗੀ ਕਿ ਕਸੂਰਵਾਰ ਪੁਲੀਸ ਅਧਿਕਾਰੀਆਂ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕੱਲ੍ਹ ਜਥੇਬੰਦੀ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਵੱਲੋਂ ਲੰਬੀ ਦੇ ਤਹਿਸੀਲਦਾਰ ਦਾ ਘਿਰਾਓ ਕੀਤਾ ਹੋਇਆ ਸੀ, ਜਿੱਥੇ ਪੁਲੀਸ ਵੱਲੋਂ ਬਲ ਦਾ ਪ੍ਰਯੋਗ ਕਰਦਿਆਂ ਕਿਸਾਨਾਂ ‘ਤੇ ਅੱਧੀ ਰਾਤ ਨੂੰ ਲਾਠੀਚਾਰਜ ਕੀਤਾ ਗਿਆ, ਜਿਸ ਨਾਲ ਕਈ ਕਿਸਾਨ ਫੱਟੜ ਹੋਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ






















