ਲੰਬੀ ਲਾਠੀਚਾਰਜ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਹੋਈ ਮੀਟਿੰਗ
ਕਿਸਾਨ ਆਗੂਆਂ ਤੋਂ ਬਾਅਦ ਹੁਣ ਪਟਵਾਰ ਯੂਨੀਅਨ ਦੇ ਮੈਂਬਰ ਵੀ ਮੁੱਖ ਮੰਤਰੀ ਨਾਲ ਮੀਟਿੰਗ ਲਈ ਪਹੁੰਚੇ
ਚੰਡੀਗੜ੍ਹ,5 ਅਪ੍ਰੈਲ(ਵਿਸ਼ਵ ਵਾਰਤਾ)- ਲੰਬੀ ਵਿਖੇ ਹੋਏ ਲਾਠੀਚਾਰਜ ਅਤੇ ਇਸ ਦੇ ਨਾਲ ਹੀ ਖੇਤੀਬਾੜੀ ਨਾਲ ਜੁੜੇ ਹੋਰ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਖਤਮ ਹੋ ਗਈ ਹੈ। ਜਿਸ ਤੋਂ ਬਾਅਦ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਡੀਸੀ ਅਤੇ ਡੀਐਸਪੀ ਤੇ ਕਾਰਵਾਈ ਕਰਨ ਨੂੰ ਲੈ ਕੇ ਹਾਮੀ ਭਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੁਆਵਜ਼ੇ ਨੂੰ ਲੈ ਕੇ ਵੀ ਸਹਿਮਤੀ ਬਣ ਗਈ ਹੈ।