ਵਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਸਕੂਲ ਰਹਿਣਗੇ 15 ਜਨਵਰੀ ਤੱਕ ਬੰਦ
ਚੰਡੀਗੜ੍ਹ,3 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 15 ਜਨਵਰੀ ਤੱਕ ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਬੱਚਿਆਂ ਲਈ 15 ਜਨਵਰੀ ਤੱਕ ਬੰਦ ਰਹਿਣਗੇ।