ਵਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਅੱਜ ਹਰਿਆਣਾ ਦੇ ਹਸਪਤਾਲਾਂ ਵਿੱਚ ਬੰਦ ਰਹੇਗੀ ਓਪੀਡੀ
ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਲਿਆ ਫੈਸਲਾ
ਚੰਡੀਗੜ੍ਹ, 11 ਜਨਵਰੀ (ਵਿਸ਼ਵ ਵਾਰਤਾ)- ਦੇਸ਼ ‘ਚ ਕੋਰੋਨਾ ਨੇ ਮੌਤ ਦੀ ਖੇਡ ਖੇਡਣੀ ਸ਼ੁਰੂ ਕਰ ਦਿੱਤੀ ਹੈ, ਉਥੇ ਹੀ ਹਰਿਆਣਾ ‘ਚ ਵੀ ਅੱਜ ਮਰੀਜ਼ਾਂ ਨੂੰ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਡਾਕਟਰਾਂ ਦੀ ਨਾਰਾਜ਼ਗੀ ਦਾ ਖਮਿਆਜ਼ਾ ਭੁਗਤਣਾ ਪਵੇਗਾ। ਹਰਿਆਣਾ ਦੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਮੰਗਲਵਾਰ ਨੂੰ ਬੰਦ ਰਹਿਣਗੀਆਂ। ਬੁੱਧਵਾਰ-ਵੀਰਵਾਰ ਨੂੰ ਓਪੀਡੀ ਸੇਵਾਵਾਂ ਬਹਾਲ ਕਰ ਦਿੱਤੀਆਂ ਜਾਣਗੀਆਂ।
ਇਹ ਫੈਸਲਾ ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (HCMSA) ਨੇ ਲਿਆ ਹੈ। ਓਪੀਡੀ ਬੰਦ ਕਰਨ ਦੇ ਐਲਾਨ ਤੋਂ ਬਾਅਦ ਸਰਕਾਰ ਦੇ ਉੱਚ ਅਧਿਕਾਰੀ ਵੀ ਡਾਕਟਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ।