• Latest
  • Trending
ਵਧੀਕ ਡਿਪਟੀ ਕਮਿਸ਼ਨਰ ਵੱਲੋਂ “ਸਕੂਲੀ ਬੱਸਾਂ ਨੂੰ ਬੱਚਿਆਂ ਲਈ ਸੁਰੱਖਿਅਤ” ਬਣਾਉਣ ਲਈ ਜ਼ਿਲ੍ਹੇ ਦੇ ਸਮੁੱਚੇ ਸਕੂਲ ਮੁਖੀਆਂ ਅਤੇ ਪ੍ਰਬੰਧਕਾ ਨਾਲ ਕੀਤੀ ਵਿਸ਼ੇਸ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ “ਸਕੂਲੀ ਬੱਸਾਂ ਨੂੰ ਬੱਚਿਆਂ ਲਈ ਸੁਰੱਖਿਅਤ” ਬਣਾਉਣ ਲਈ ਜ਼ਿਲ੍ਹੇ ਦੇ ਸਮੁੱਚੇ ਸਕੂਲ ਮੁਖੀਆਂ ਅਤੇ ਪ੍ਰਬੰਧਕਾ ਨਾਲ ਕੀਤੀ ਵਿਸ਼ੇਸ ਮੀਟਿੰਗ

2 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

26 minutes ago
Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

33 minutes ago
Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

46 minutes ago
International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

59 minutes ago
Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

1 hour ago
Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ

Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ

11 hours ago
ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

11 hours ago
2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

14 hours ago
Hindi News
English News
Thursday, June 25, 2026
No Result
View All Result
35 °c
Chandigarh
36 ° Fri
37 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਧੀਕ ਡਿਪਟੀ ਕਮਿਸ਼ਨਰ ਵੱਲੋਂ “ਸਕੂਲੀ ਬੱਸਾਂ ਨੂੰ ਬੱਚਿਆਂ ਲਈ ਸੁਰੱਖਿਅਤ” ਬਣਾਉਣ ਲਈ ਜ਼ਿਲ੍ਹੇ ਦੇ ਸਮੁੱਚੇ ਸਕੂਲ ਮੁਖੀਆਂ ਅਤੇ ਪ੍ਰਬੰਧਕਾ ਨਾਲ ਕੀਤੀ ਵਿਸ਼ੇਸ ਮੀਟਿੰਗ

April 23, 2024
in ਪੰਜਾਬ

  • ਸਕੂਲੀ ਮੁਖੀਆਂ ਨੂੰ ਦਿੱਤੇ ਨਿਰਦੇਸ਼ ਕਿ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ- ਰਾਜਪਾਲ ਸਿੰਘ
  • ਡੀ.ਐਸ.ਪੀ ਨੇ ਸਕੂਲਾਂ ਨੂੰ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼ ਤੇ ਕਿਹਾ ਮਾਪੇ, ਓਵਰਲੋਡ ਈ-ਰਿਕਸ਼ਾ, ਆਟੋ ਰਿਕਸ਼ਿਆਂ ਆਦਿ ਰਾਹੀਂ ਬੱਚਿਆ ਨੂੰ ਸਕੂਲ ਭੇਜਣ ਤੋਂ ਕਰਨ ਗੁਰੇਜ

ਮਾਲੇਰਕੋਟਲਾ 23 ਅਪ੍ਰੈਲ (ਵਿਸ਼ਵ ਵਾਰਤਾ):- ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਕੂਲਾਂ ਦੀ ਨੈਤਿਕ ਜ਼ਿੰਮੇਵਾਰੀ ਹੈ ।’ਸੇਫ਼ ਸਕੂਲ ਵਾਹਨ ਪਾਲਿਸੀ’ ਨੂੰ ਲਾਗੂ ਕਰਨ/ਕਰਵਾਉਂਣ ਲਈ ਸਕੂਲ ਪ੍ਰਬੰਧਕ ਸਕੂਲ ਪੱਧਰ ‘ਤੇ “ਸਕੂਲੀ ਬੱਸਾਂ ਨੂੰ ਬੱਚਿਆਂ ਲਈ ਸੁਰੱਖਿਅਤ”ਬਣਾਉਣ ਲਈ ਕਮੇਟੀਆਂ ਦਾ ਗਠਨ ਆਪਣੇ ਪੱਧਰ ਤੇ ਕਰਨ ਦੀ ਸਲਾਹ  ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਪਾਲ ਸਿੰਘ ਨੇ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ “ਸਕੂਲੀ ਬੱਸਾਂ ਨੂੰ ਬੱਚਿਆਂ ਲਈ ਸੁਰੱਖਿਅਤ” ਬਣਾਉਣ ਅਤੇ ‘ਸੇਫ਼ ਸਕੂਲ ਵਾਹਨ ਪਾਲਿਸੀ’ ਨੂੰ ਇੰਨ-ਬਿਨ ਲਾਗੂ ਕਰਵਾਉਣ ਲਈ ਜ਼ਿਲ੍ਹੇ ਦੇ ਸਮੁੱਚੇ ਸਕੂਲਾਂ ਦੇ ਮੁਖੀਆਂ ਅਤੇ ਪ੍ਰਬੰਧਕਾ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੀ ।  ਇਸ ਮੌਕੇ ਉਨ੍ਹਾਂ  ‘ਸੇਫ਼ ਸਕੂਲ ਵਾਹਨ ਪਾਲਿਸੀ’ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆ ਕਿਹਾ ਕਿ  ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਪ੍ਰਸ਼ਾਸਨ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ/ਬਹਾਨਾ ਬਰਦਾਸ਼ਤ ਨਹੀਂ ਕਰੇਗਾ। ਆਉਣ ਵਾਲੇ ਸਮੇਂ ਵਿੱਚ ਪ੍ਰਸ਼ਾਸਨ ਦੀ ਕਾਰਵਾਈ ਤੋਂ ਬਚਣ ਲਈ ਸਕੂਲਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ।

 ਇਸ ਮੌਕੇ ਸਕੂਲ ਮੁਖੀਆਂ ਨੂੰ ਸਾਰੇ ਮਾਪਦੰਡਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਕੂਲ ਪ੍ਰਿੰਸੀਪਲਾਂ/ਪ੍ਰਬੰਧਕਾਂ ਨੂੰ ਜਲਦ ਤੋਂ ਜਲਦ ਆਪੋ-ਆਪਣੇ ਸਕੂਲਾਂ ਵਿੱਚ ਪਾਲਿਸੀ ਦੀ ਪਾਲਣਾ ਸਬੰਧੀ ਸਵੈ ਘੋਸ਼ਣਾ ਪੱਤਰ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਭਵਿੱਖ ਵਿੱਚ ਕਾਰਵਾਈ ਤੋਂ ਬਚਿਆ ਜਾ ਸਕੇ।

 ਰਿਜਨਲ ਟਰਾਂਸਪੋਰਟ ਅਫ਼ਸਰ ਸ੍ਰੀ ਹਰਬੰਸ ਸਿੰਘ  ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੇ ਮਾਪਦੰਡ ਅਨੁਸਾਰ ਇਹ ਲਾਜ਼ਮੀ ਹੈ ਕਿ ਸਕੂਲ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣ, ਵਾਹਨਾਂ ‘ਚ ਅੱਗ ਬੁਝਾਊ ਯੰਤਰ ਹੋਵੇ, ਅਟੈਂਡੈਂਟ ਅਤੇ ਸਟਾਫ ਦੇ ਵਰਦੀ ਪਾਈ ਹੋਵੇ, ਪ੍ਰਦੂਸ਼ਣ ਕੰਟਰੋਲ ਕਲੀਅਰੈਂਸ, ਫਾਇਰ ਸਟੇਸ਼ਨ ਅਤੇ ਪੁਲਿਸ ਆਦਿ ਦਾ ਸੰਪਰਕ ਨੰਬਰ, ਸਕੂਲੀ ਵਾਹਨਾਂ ਵਿੱਚ ਸਪੀਡ ਗਵਰਨਰ ਲੱਗਾ ਹੋਵੇ, ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਵਿਦਿਆਰਥਣਾਂ ਲਈ ਮਹਿਲਾ ਅਟੈਂਡੈਂਟ ਹੋਣਾ ਲਾਜ਼ਮੀ, ਹੋਰ ਨਿਯਮਾਂ ਦੇ ਨਾਲ ਫਸਟ ਏਡ ਕਿੱਟਾਂ ਅਤੇ ਨਾਲ ਹੀ ਬੱਸਾਂ ਨੂੰ ਓਵਰਲੋਡ ਨਾ ਕੀਤਾ ਜਾਣਾ ਸ਼ਾਮਲ ਹੈ।

         ਡੀ.ਐਸ.ਪੀ. (ਐਚ) ਸ੍ਰੀ ਕਮਲਜੀਤ ਸਿੰਘ ਨੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਮੁਖੀਆਂ ਨੂੰ ‘ਸੇਫ਼ ਸਕੂਲ ਵਾਹਨ ਪਾਲਿਸੀ’ ਤਹਿਤ ਲਾਗੂ ਨਿਯਮਾਂ ਤੋਂ ਜਾਣੂ ਕਰਵਾਉਂਦਿਆਂ ਸਕੂਲਾਂ ਨੂੰ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਕੂਲਾਂ ਦੇ ਬਾਹਰ ਟ੍ਰੈਫਿਕ ਜਾਮ ਨਾ ਲੱਗੇ। ਓਵਰਲੋਡ ਈ-ਰਿਕਸ਼ਾ, ਆਟੋ ਰਿਕਸ਼ਿਆਂ ਆਦਿ ਰਾਹੀਂ ਬੱਚਿਆ ਨੂੰ ਸਕੂਲ ਭੇਜਣ ਤੋਂ ਗੁਰੇਜ ਕਰਨ ਅਤੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਰਾਹੀਂ ਸਕੂਲਾਂ ਵਿੱਚ ਭੇਜਣ  ਲਈ ਮਾਪਿਆ ਨੂੰ ਜਾਗਰੂਕ ਕਰਨ ਲਈ ਕਿਹਾ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਤੇ ਸਬੰਧਤ ਵਿਭਾਗਾਂ ਦੇ ਅਫਸਰਾਂ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਸਬੰਧੀ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਲਈ ਸਕੂਲ ਮੁਖੀਆਂ ਨਾਲ ਗੱਲਬਾਤ ਵੀ ਕੀਤੀ।

ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ, ਐਸ.ਡੀ.ਐਮ. ਅਹਿਮਦਗੜ੍ਹ ਸ੍ਰੀ ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ,ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਸੰਧੂ, ਬਾਲ ਸੁਰੱਖਿਆ ਅਫ਼ਸਰ ਮੁਬੀਨ,ਐਲ.ਪੀ.ਓ ਸ੍ਰੀਮਤੀ ਬਬੀਤਾ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ,ਮੁਖੀ ਅਤੇ ਪ੍ਰਬੰਧਕ ਹਾਜ਼ਰ ਸਨ ।

 ਆਖੀਰ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਸਵੀਪ ਨੋਡਲ ਅਫਸਰ (ਕਾਲਜਾਂ) ਮੁਹੰਮਦ ਇਰਫਾਨ ਫਾਰੂਕੀ ਨੇ ਸਕੂਲ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਵੋਟਰ ਜਾਗਰੂਕਤਾ ਫੈਲਾਉਣ ਲਈ ਵੀ ਕੰਮ ਕਰਨ।

Tags: BREAKING NEWSpunjab newsWEB PORTALWISHAVWARTA.INਸਕੂਲੀ ਬੱਸਾਂਡਿਪਟੀ ਕਮਿਸ਼ਨਰਡੀ.ਐਸ.ਪੀ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 25, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

by Ranjit Singh
June 25, 2026
0

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ ! - ਪੁਲਿਸ ਨੂੰ ਵੀ ਮਿਲੇ ਅਹਿਮ ਸੁਰਾਗ ਚੰਡੀਗੜ੍ਹ, 25...

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

by Ranjit Singh
June 25, 2026
0

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਵੋਟਰ ਸੂਚੀ ਨੂੰ ਅਪਡੇਟ ਕਰਨ ਲਈ...

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

by Ankit
June 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 25-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 25, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

National: ਕਾਕਰੋਚ ਜਨਤਾ ਪਾਰਟੀ ਦੇਸ਼ ਭਰ ‘ਚ ਕਰੇਗੀ ਵਿਰੋਧ ਪ੍ਰਦਰਸ਼ਨ: ਅਭਿਜੀਤ ਦੀਪਕੇ

National: ਕਾਕਰੋਚ ਜਨਤਾ ਪਾਰਟੀ ਦੇਸ਼ ਭਰ ‘ਚ ਕਰੇਗੀ ਵਿਰੋਧ ਪ੍ਰਦਰਸ਼ਨ: ਅਭਿਜੀਤ ਦੀਪਕੇ

by Ranjit Singh
2 weeks ago
0

National: ਕਾਕਰੋਚ ਜਨਤਾ ਪਾਰਟੀ ਦੇਸ਼ ਭਰ 'ਚ ਕਰੇਗੀ ਵਿਰੋਧ ਪ੍ਰਦਰਸ਼ਨ: ਅਭਿਜੀਤ ਦੀਪਕੇ - ਮੈਂ ਵੱਖ-ਵੱਖ ਰਾਜਾਂ ਅਤੇ ਸ਼ਹਿਰਾਂ ਦਾ ਦੌਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 