ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵੱਲੋਂ ਲਿਆ ਗਿਆ ਸਕਿਲ ਯੋਜਨਾਵਾਂ ਦਾ ਜਾਇਜ਼ਾ
ਨਵਾਂਸ਼ਹਿਰ, 7 ਅਪ੍ਰੈਲ(ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੇਜਰ ਅਮਿਤ ਸਰੀਨ ਵੱਲੋਂ ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਅਧੀਨ ਚੱਲ ਰਹੀਆਂ ਵੱਖ-ਵੱਖ ਯੋਜਨਾਵਾਂ ਦੀ ਪ੍ਰਗਤੀ ਅਤੇ ਸਫ਼ਲਤਾ ਦਰ ਦਾ ਜਾਇਜ਼ਾ ਲਿਆ ਗਿਆ।
ਮੀਟਿੰਗ ਵਿੱਚ ਡੀ.ਡੀ.ਯੂ.ਜੀ.ਜੇ.ਵਾਈ. ਸਕੀਮ ਅਧੀਨ ਚੱਲ ਰਹੇ ਹੁਨਰ ਸਿਖਲਾਈ ਕੇਂਦਰਾਂ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਅਤੇ ਇਸ ਸਕੀਮ ਅਧੀਨ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਅਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਇਨ੍ਹਾਂ ਸਕੀਮਾਂ ਅਧੀਨ ਮਿਲਣ ਵਾਲੇ ਲਾਭਾਂ ਨੂੰ ਪ੍ਰਾਰਥੀਆਂ ਨੂੰ ਸਮੇਂ ਸਿਰ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਗਏ।
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵੱਲੋਂ ਸਖਤ ਨਿਰਦੇਸ਼ ਜਾਰੀ ਕੀਤੇ ਗਏ ਕਿ ਜੋ ਟ੍ਰੇਨਿੰਗ ਪਾਰਟਨਰ ਰੋਜ਼ਗਾਰ ਮੁਹੱਈਆ ਨਹੀਂ ਕਰਵਾਉਣਗੇ, ਉਨ੍ਹਾਂ ਨੂੰ ‘ਬਲੈਕ ਲਿਸਟ’ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਜ਼ਿਲ੍ਹਾ ਪੱਧਰ ਦੀਆਂ ਸਕੀਮਾਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਗਈ ਤਾਂ ਜੋ ਹੁਨਰ ਵਿਕਾਸ ਸਿਖਲਾਈ ਦੇ ਟੀਚੇ ਨੂੰ ਪੂਰਾ ਕੀਤਾ ਸਕੇ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਸੰਜੀਵ ਕੁਮਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ, ਸ਼ੰਮੀ ਠਾਕੁਰ, ਰਾਜ ਕੁਮਾਰ, ਜੀਨੀ ,ਐਮ. ਜੀ. ਐਨ. ਐਫ. ਫੈਲੋ ਮਨਦੀਪ ਸਿੰਘ ਆਦਿ ਹਾਜ਼ਰ ਸਨ।























