ਵਨਡੇ ਵਿਸ਼ਵ ਕੱਪ 2023
ਸ਼੍ਰੀਲੰਕਾ ਨੇ ਇੰਗਲੈਂਡ ਨੂੰ 8 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ,27ਅਕਤੂਬਰ(ਵਿਸ਼ਵ ਵਾਰਤਾ)-ਬੀਤੇ ਵੀਰਵਾਰ ਨੂੰ ਵਨਡੇ ਵਿਸ਼ਵ ਕੱਪ 2023 ਦਾ 25ਵਾਂ ਮੈਚ ਮੌਜੂਦਾ ਚੈਂਪੀਅਨ ਇੰਗਲੈਂਡ ਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਗਿਆ। ਜਿਸ ਵਿੱਚ ਇੰਗਲੈਂਡ ਨੂੰ ਸ਼੍ਰੀਲੰਕਾ ਨੇ 8 ਵਿਕਟਾਂ ਨਾਲ ਹਰਾਇਆ। ਦੱਸ ਦਈਏ ਕਿ ਇੰਗਲੈਂਡ ਦੀ ਟੀਮ ਲਗਾਤਾਰ ਤੀਜਾ ਮੈਚ ਹਾਰ ਗਈ ਹੈ। ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ‘ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਆਈ ਇੰਗਲੈਂਡ ਦੀ ਟੀਮ 33.2 ਓਵਰਾਂ ‘ਚ 156 ਦੌੜਾਂ ‘ਤੇ ਆਲ ਆਊਟ ਹੋ ਗਈ। ਸ੍ਰੀਲੰਕਾ ਦੀ ਟੀਮ ਨੇ 25.4 ਓਵਰਾਂ ਵਿੱਚ 2 ਵਿਕਟਾਂ ਗੁਆ ਕੇ 157 ਦੌੜਾਂ ਦਾ ਟੀਚਾ ਹਾਸਲ ਕਰ ਲਿਆ।























