ਜੈਤੋ,23 ਸਤੰਬਰ (ਰਘੂਨੰਦਨ ਪਰਾਸ਼ਰ) ਪੰਜਾਬ ਪ੍ਰਦੇਸ਼ ਵਪਾਰ ਮੰਡਲ ਇਕਾਈ ਜੈਤੋ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਛੱਜੂ ਰਾਮ ਬਾਂਸਲ ਨੇ ਕੇਂਦਰ ਸਰਕਾਰ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਧੱਕੇ ਨਾਲ ਕਿਸਾਨ, ਮਜਬੂਰ,ਆੜਤੀ, ਛੋਟੇ ਦੁਕਾਨਦਾਰ ਅਤੇ ਮੱਧਵਰਗ ਆਦਿ ਮਾਰੂ ਪਾਸ਼ ਕੀਤੇ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ਼ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਵਿੱਚ ਪੂਰਨ ਸਹਿਯੋਗ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੱਡੇ ਉਦਯੋਗਪਤੀਆਂ ਤੇ ਕਾਰਪੋਰੇਟਸ ਨੂੰ ਵਪਾਰਕ ਘੁਟਾਲੇ ਕਰਨ ਲਈ ਛੁੱਟ ਦੇ ਰਖੀਂ ਹੈ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਲਗਾਤਾਰ ਨਵੇਂ-ਨਵੇ ਕਈ ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਤੱਕ ਛੋਟੇ – ਬੜੇ ਕਿਸੇ ਦੁਕਾਨਦਾਰ ਅਤੇ ਮੱਧਵਰਗ ਵਪਾਰੀ ਨੂੰ ਕੋਈ ਸਹੂਲਤ ਨਹੀਂ ਦਿੱਤੀ ਗਈ ਹੈ। ਸਰਕਾਰ ਵੱਲੋਂ ਸਿਰਫ਼ ਫੋਕੀ ਬਿਆਨਬਾਜ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਾਰੋਨਾ ਮਹਾਂਮਾਰੀ ਦੇ ਦੌਰਾਨ ਆਮ ਲੋਕਾਂ ਵਿਸ਼ੇਸ਼ ਕਰਕੇ ਮੱਧਵਰਗ ਦੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਲੇਕਿਨ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਲੋਕਾਂ ਦੀ ਸੁਧ ਲਈ ਗਈ ਜਿਸ ਉਨ੍ਹਾਂ ਵਿੱਚ ਭਾਰੀ ਰੋਸ਼ ਪਾਇਆਂ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੁਣ ਦੇਸ਼ ਦੀਆਂ ਮਹੱਤਵਪੂਰਨ ਸੰਸਥਾਨ ਵੇਚ ਕੇ ਭਾਰਤ ਨੂੰ ਆਰਥਿਕ ਗੁਲਾਮੀ ਦੀਆਂ ਜੰਜ਼ੀਰਾਂ ਵਿੱਚ ਜਕੜਨ ਦੀਆਂ ਤਿਆਰੀ ਕਰ ਰਹੀ ਹੈ। ਵਪਾਰ ਮੰਡਲ ਜੈਤੋ ਦੇ ਪ੍ਰਧਾਨ ਛੱਜੂ ਰਾਮ ਬਾਂਸਲ ਨੇ ਸਮੂਹ ਦੁਕਾਨਦਾਰਾਂ, ਛੋਟੇ – ਬੜੇ ਵਪਾਰੀ ਵਰਗ ਅਤੇ ਰੇਹੜੀ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਦ ਅਤੇ ਚੱਕੇ ਜਾਮ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ।
ਵਪਾਰ ਮੰਡਲ ਇਕਾਈ ਜੈਤੋ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਛੱਜੂ ਰਾਮ ਬਾਂਸਲ (ਪਰਾਸ਼ਰ )।
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...























