ਵਰਦੀਆਂ ਦੇ ਘੁਟਾਲੇ ਦੇ ਦੋਸ਼ ‘ਚ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਅੱਤਲ
ਚੰਡੀਗੜ੍ਹ,16ਫਰਵਰੀ(ਵਿਸ਼ਵ ਵਾਰਤਾ)- ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖਰੀਦ ਸਬੰਧੀ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਅਤੇ ਗ੍ਰਾਂਟਾਂ ਵਿੱਚ ਹੇਰਾਫੇਰੀ ਕਰਨ ਦੇ ਦੋਸ਼ ‘ਚ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਤਰਨਤਾਰਨ ਨੂੰ ਮੁਅੱਤਲ ਕੀਤਾ ਗਿਆ ਹੈ।
ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ (ਐਸਿ) ਦਲਜਿੰਦਰ ਕੌਰ ਨੂੰ ਮੁਅੱਤਲ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦਲਜਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ (ਐਸਿ) ਤਰਨਤਾਰਨ ਨੂੰ ਸਰਕਾਰ ਵੱਲੋਂ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖਰੀਦ ਸਬੰਧੀ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਅਤੇ ਗ੍ਰਾਟਾਂ ਵਿੱਚ ਹੇਰਾਫੇਰੀ ਕਰਨ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) ਨਿਯਮਾਂਵਾਲੀ 1970 ਦੇ ਨਿਯਮ 4(1) ਅਨੁਸਾਰ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਜਾਂਦਾ ਹੈ।