ਵਾਇਰਲ ਆਡੀਓ ਕਲਿੱਪ ਮਾਮਲੇ ਵਿੱਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਆਮ ਆਦਮੀ ਪਾਰਟੀ ਵੱਲੋਂ ਕਾਰਣ ਦੱਸੋ ਨੋਟਿਸ ਜਾਰੀ
ਚੰਡੀਗੜ੍ਹ,28 ਸਤੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਕਥਿਤ ਆਡੀਓ ਕਲਿੱਪ ਵਾਇਰਲ ਹੋਣ ਤੋਂ ਕੁਝ ਦਿਨ ਬਾਅਦ ਆਮ ਆਦਮੀ ਪਾਰਟੀ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪਾਰਟੀ ਇਸ ਮਾਮਲੇ ‘ਤੇ ਉਨ੍ਹਾਂ ਦੇ ਜਵਾਬ ਦੀ ਉਡੀਕ ਕਰ ਰਹੀ ਹੈ। ਦੱਸ ਦਈਏ ਕਿ ਇਸ ਪਿਛਲੇ ਦਿਨੀਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਇੱਕ ਆਡੀਓ ਕਲਿੱਪ ਵਾਇਰਲ ਕਾਫੀ ਵਾਇਰਲ ਹੋਈ ਸੀ। ਹੋਰ ਜਾਣਕਾਰੀ ਅਨੁਸਾਰ ਇਹ ਨੋਟਿਸ 2 ਦਿਨ ਪਹਿਲਾਂ ਜਾਰੀ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਜੇਕਰ ਜਵਾਬ ਤਸੱਲੀਬਖ਼ਸ਼ ਨਹੀਂ ਪਾਇਆ ਜਾਂਦਾ ਤਾਂ ਮੰਤਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ।