ਵਾਪਰਿਆ ਭਿਆਨਕ ਸੜਕ ਹਾਦਸਾ
ਦੋ ਟਰਾਲਿਆਂ ਦੇ ਆਪਸ ਵਿੱਚ ਟਕਰਾਉਣ ਨਾਲ ਲੱਗੀ ਅੱਗ
ਚਾਰ ਦੀ ਮੌਤ
ਚੰਡੀਗੜ੍ਹ, 17ਅਗਸਤ(ਵਿਸ਼ਵ ਵਾਰਤਾ)- ਰਾਜਸਥਾਨ ਦੇ ਅਜਮੇਰ ਤੋਂ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿਥੇ ਹਾਦਸੇ ਤੋਂ ਬਾਅਦ ਦੋ ਟਰਾਲਿਆਂ ਨੂੰ ਅੱਗ ਲੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਆਦਰਸ਼ ਨਗਰ ਦੇ ਸਬ ਇੰਸਪੈਕਟਰ ਕਨ੍ਹੱਈਆ ਲਾਲ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ-8 ਤੇ ਦੋ ਵਾਹਨ ਆਪਸ ਵਿੱਚ ਟਕਰਾ ਗਏ।
ਜਿਸ ਕਾਰਨ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ ਅਤੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਫ਼ਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।