ਵਾਪਰਿਆ ਭਿਆਨਕ ਸੜਕ ਹਾਦਸਾ ; 17 ਲੋਕਾਂ ਦੀ ਮੌਤ ,ਕਈ ਜਖ਼ਮੀ
ਚੰਡੀਗੜ੍ਹ, 8ਜਨਵਰੀ(ਵਿਸ਼ਵ ਵਾਰਤਾ)-ਪੂਰਬੀ ਚੀਨ ਦੇ ਜਿਆਂਗਸ਼ੀ ਸੂਬੇ ਵਿੱਚ ਅੱਜ ਐਤਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਇਕ ਲੋਕਲ ਅਧਿਕਾਰੀਆਂ ਨੇ ਦੱਸਿਆ ਕਿ ਨਾਨਚਾਂਗ ਕਾਉਂਟੀ ਵਿਖੇ ਇੱਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 22 ਲੋਕ ਜ਼ਖਮੀ ਹੋਣ ਦੀ ਵੀ ਸੂਚਨਾ ਹੈ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸਾ ਕਿਵੇਂ ਵਾਪਰਿਆ ਅਜੇ ਪਤਾ ਨਹੀਂ ਲੱਗਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਚੀਨ ਦੇ ਜਿਆਂਗਸ਼ੀ ਸੂਬੇ ‘ਚ ਅੱਜ ਇਹ ਵੱਡਾ ਹਾਦਸਾ ਵਾਪਰ ਗਿਆ, ਇਸ ਭਿਆਨਕ ਸੜਕ ਹਾਦਸੇ ਵਿੱਚ 17 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 22 ਲੋਕ ਜ਼ਖਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਜ਼ਖਮੀਆਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਹਾਦਸਾ ਕਿਉਂ ਅਤੇ ਕਿਵੇਂ ਵਾਪਰਿਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ।