ਕੰਕਰੀਟ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਟੱਕ ਲਗਾ ਕੇ ਕੀਤੀ ਸ਼ੁਰੂਆਤ
ਅੰਮ੍ਰਿਤਸਰ, 9 ਜੁਲਾਈ (ਵਿਸ਼ਵ ਵਾਰਤਾ)-
ਵਾਰਡ ਨੰ: 70 ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਵਾਰਡ ਦੀਆਂ ਹਰੇਕ ਗਲੀਆਂ ਨੂੰ ਪੱਕਿਆਂ ਕੀਤਾ ਜਾਵੇਗਾ। ਇਸ ਕੰਮ ਲਈ 80 ਲੱਖ ਰੁਪÂੈ ਦੇ ਟੈਂਡਰ ਲੱਗ ਚੁੱਕੇ ਹਨ ਅਤੇ ਛੇਤੀ ਹੀ ਬਾਕੀ ਰਹਿੰਦੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸ਼ੁਰੂਆਤ ਹੋ ਜਾਵੇਗੀ।
ਇਨਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਵਾਰਡ ਨੰ: 70ਅਧੀਨ ਪੈਂਦੇ ਸਤਨਾਮ ਨਗਰ ਅਤੇ ਭਰਾੜੀਵਾਲ ਵਿਖੇ ਕੰਕਰੀਟ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਮੌਕੇ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਵਾਰਡ ਨੰ: 70 ਵਿੱਚ 90 ਫੀਸਦੀ ਤੋਂ ਜਿਆਦਾ ਵਿਕਾਸ ਦੇ ਕੰਮ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਇਸ ਸਾਲ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨਾਂ ਦੱਸਿਆ ਕਿ ਇਸ ਵਾਰਡ ਵਿੱਚ ਐਲ:ਈ:ਡੀ ਲਾਈਟਾਂ ਲੱਗਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਸ੍ਰੀ ਸੋਨੀ ਨੇ ਅਧਿਕਾਰੀਆਂ ਤੇ ਠੇਕੇਦਾਰ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਕੰਮ ਦੀ ਗੁਣਵੱਤਾਂ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਨਾਂ ਵੱਲੋਂ ਸਮੇਂ ਸਮੇਂ ਆ ਕੇ ਕੰਮ ਦੀ ਗੁਣਵੱਤਾ ਦੀ ਜਾਂਚ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਸੋਨੀ ਵੱਲੋਂ ਇਲਾਕੇ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨਾਂ ਮੁਸ਼ਕਲਾਂ ਦਾ ਜਲਦ ਹੀ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸ੍ਰੀ ਪਰਮਜੀਤ ਚੋਪੜਾ ਏ:ਸੀ:ਪੀ , ਸ੍ਰੀਰਾਣਾ ਸ਼ਰਮਾ, ਸ੍ਰੀ ਕਮਲ ਸ਼ਰਮਾ, ਸ੍ਰ ਗੁਰਦੀਪ ਸਿੰਘ ਅਤੇ ਸ੍ਰ ਬਲਦੇਵ ਸਿੰਘ ਤੋਂ ਇਲਾਵਾ ਇਲਾਕਾ ਵਾਸੀ ਹਾਜਰ ਸਨ।






















