ਵਾਰਦਾਤ ! ਨਵੇਂ ਚੁਣੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਚੰਡੀਗੜ੍ਹ, 7ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਵਿੱਚ ਅਗਾਮੀ ਪੰਚਾਇਤੀ ਚੋਣਾਂ ਤੋਂ ਪਹਿਲਾਂ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਬਿਨਾਂ ਮੁਕਾਬਲੇ ਜੇਤੂ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਤਲਵੰਤੀ ਮੋਹਰ ਸਿੰਘ ਦੀ ਐਸਸੀ ਸਰਪੰਚ ਬਿਨਾਂ ਮੁਕਾਬਲੇ ਜੇਤੂ ਕਰਾਰ ਦਿੱਤਾ ਗਿਆ ਸੀ। ਪਰ ਅੱਜ ਜਦੋਂ ਉਹ ਕਾਰ ਵਿੱਚ ਸਵਾਰ ਹੋ ਕੇ ਪਿੰਡ ਠੱਕਰਪੁਰ ਦੇ ਨੇੜੇ ਜਾ ਰਹੇ ਰਹੇ ਸਨ ਤਾਂ ਤਿੰਨ ਮੋਟਰਸਾਈਕਲ ਸਵਾਰਾਂ ਨੇ ਉਹਨਾਂ ਉਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ, ਇਸ ਦੌਰਾਨ ਰਾਜਵਿੰਦਰ ਸਿੰਘ ਉਰਫ ਰਾਜ ਤਲਵੰਡੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ 2 ਹੋਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦ ਜਿੱਤ ਦੀ ਖੁਸ਼ੀ ਵਿਚ ਆਪਣੇ ਸਾਥੀਆਂ ਨਾਲ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਸਰਪੰਚੀ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਉਹਨਾਂ ਉਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਰਾਜਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।