ਵਾਰਦਾਤ ! ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਦਾ ਗੋਲੀਆਂ ਮਾਰ ਕੇ ਕਤਲ
ਚੰਡੀਗੜ੍ਹ, 27ਫਰਵਰੀ(ਵਿਸ਼ਵ ਵਾਰਤਾ)- ਪੱਟੀ ਦੇ ਨਜ਼ਦੀਕੀ ਪਿੰਡ ਸੰਗਵਾਂ ਤੋਂ ਕਤਲ ਦੀ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ,ਜਿੱਥੇ ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮੇਜਰ ਸਿੰਘ ਧਾਰੀਵਾਲ ਆਪਣੇ ਐਸ ਜੀ ਆਈ ਰੀਜ਼ੋਰਟ ਵਿੱਚ ਸਨ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਉਹਨਾਂ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਮੇਜਰ ਸਿੰਘ ਧਾਰੀਵਾਲ ਦੀ ਮੌਤ ਹੋ ਗਈ। ਹਾਲਾਂਕਿ ਵਾਰਦਾਤ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਇਸ ਘਟਨਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।