‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ‘ਚ ਹੋਇਆ ਬੰਦ
ਚੰਡੀਗੜ੍ਹ,7ਅਕਤੂਬਰ(ਵਿਸ਼ਵ ਵਾਰਤਾ)- ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਵੱਲੋਂ ਬਣਾਈ ਗਈ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਸਰਕਾਰ ਵੱਲੋੋਂ ਬੰਦ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਸਮੇਤ ਕਈ ਸਿਆਸੀ ਆਗੂਆਂ ਅਤੇ ਪਾਰਟੀਆਂ ਨੇ ਅੰਮ੍ਰਿਤਪਾਲ ਦੀ ਬਿਆਨਬਾਜੀ ਨੂੰ ਲੈ ਕੇ ਬਿਆਨ ਦਿੱਤੇ ਸਨ। ਇਸ ਦੇ ਨਾਲ ਹੀ ਅੱਜ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਨੂੰ ਅੰਮ੍ਰਿਤਪਾਲ ਸਿੰਘ ਦੀ ਬਿਆਨਬਾਜੀ ਨੂੰ ਲੈ ਕੇ ਨੋਟਿਸ ਲੈਣ ਦੀ ਮੰਗ ਨਾਲ ਚਿੱਠੀ ਵੀ ਲਿਖੀ ਸੀ।