‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਹਸਪਤਾਲ ਵਿੱਚ ਦਾਖ਼ਲ
ਚੰਡੀਗੜ੍ਹ 16 ਜਨਵਰੀ(ਵਿਸ਼ਵ ਵਾਰਤਾ)- ਜੱਥੇਬੰਦੀ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਹਸਪਤਾਲ ‘ਚ ਦਾਖ਼ਲ ਕਰਵਾਏ ਜਾਣ ਦੀ ਜਾਣਕਾਰੀ ਸਾਹਮਣੇ ਆਈ। ਹੋਰ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰਾ ਆਉਣ ਦੀ ਸ਼ਿਕਾਇਤ ਸੀ,ਜਿਸ ਤੋਂ ਬਾਅਦ ਉਸਨੂੰ ਅੰਮ੍ਰਿਤਸਰ ਦੇ ਫੋਰਟੀਜ਼ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ‘ਚ ਡਾਕਟਰ ਅੰਮ੍ਰਿਤਪਾਲ ਸਿੰਘ ਦੀ ਮੈਡੀਕਲ ਜਾਂਚ ਕਰ ਰਹੇ ਹਨ। ਇਸ ਸੰਬੰਧ ਵਿੱਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।