– ਵਿਆਹ ਪੁਰਬ ਦੀ ਖੁਸ਼ੀ ਵਿੱਚ ਸੰਤ ਸੀਚੇਵਾਲ ਜੀ ਨੇ ਸੁਲਤਾਨਪੁਰ ਲੋਧੀ ਵਿਖੇ ਫੁੱਲਾਂ ਵਾਲੇ ਬੂਟੇ ਲਾਏ
ਸੁਲਤਾਨਪੁਰ ਲੋਧੀ 15 ਸਤੰਬਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਕੱਢੇ ਗਏ ਨਗਰ ਕੀਰਤਨ ਦੌਰਾਨ ਸੜਕਾਂ ਦੇ ਕਨਾਰਿਆਂ ‘ਤੇ ਫੁੱਲਦਾਰ ਬੂਟੇ ਲਾਏ ਗਏ। ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਬਾਬੇ ਨਾਨਕ ਦੀ ਨਗਰੀ ਵਜੋਂ ਜਾਣੇ ਜਾਂਦੇ ਸੁਲਤਾਨਪੁਰ ਲੋਧੀ ਕਸਬੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਖੁਸ਼ਬੂਦਾਰ ਬੂਟੇ ਲਾਏ ਜਾ ਰਹੇ ਹਨ। ਗੁਰਦੁਆਰਾ ਬੇਰ ਸਾਹਿਬ ਤੋਂ ਸ਼ੁਰੂ ਹੋਏ ਵਿਆਹ ਪੁਰਬ ਦੇ ਨਗਰ ਕੀਰਤਨ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪਵਿੱਤਰ ਵੇਈਂ ‘ਤੇ ਬਣੇ ਤਲਵੰਡੀ ਚੌਧਰੀਆਂ ਪੁਲ ‘ਤੇ ਪਹੁੰਚੇ ਤਾਂ ਉਥੇ ਗੁਰੂ ਸਾਹਿਬਾਨ, ਪੰਜ ਪਿਆਰੇ ਅਤੇ ਪ੍ਰਬੰਧਕਾਂ ਦਾ ਸਨਮਾਨ ਸੰਗਤਾਂ ਸਮੇਤ ਸੰਤ ਸੀਚੇਵਾਲ ਨੇ ਕੀਤਾ। ਇਸ ਮੌਕੇ ਸੰਤ ਸੀਚੇਵਾਲ ਜੀ ਨੇ ਕਿਹਾ ਕਿ ਜਿਹੜਾ ਉਪਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੁਲਤਾਨਪੁਰ ਲੋਧੀ ਦੀ ਧਰਤੀ ਤੋਂ ਦਿੱਤਾ ਸੀ ਉਸ ਸੁਨੇਹੇ ਨੂੰ ਅਜੇ ਤੱਕ ਵੀ ਪੂਰੀ ਦੁਨੀਆਂ ਵਿੱਚ ਸਹੀ ਢੰਗ ਨਾਲ ਨਹੀਂ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਮਨੁੱਖੀ ਲਾਲਚ ਕਾਰਨ ਪਾਣੀ, ਹਵਾ ਤੇ ਧਰਤੀ ਨੂੰ ਬੁਰੀ ਤਰ੍ਹਾਂ ਪਲੀਤ ਕਰਕੇ ਰੱਖ ਦਿੱਤਾ ਹੈ। ਜਦੋਂ ਇਹ ਸਾਰਾ ਕੁਝ ਦੂਸ਼ਿਤ ਹੋ ਰਿਹਾ ਹੈ ਤਾਂ ਫਿਰ ਸਰਬੱਤ ਦੇ ਭਲੇ ਦੇ ਸੰਕਲਪ ਨੂੰ ਹਾਸਲ ਨਹੀਂ ਕੀਤਾ ਜਾ ਸਕਦਾ।
ਪਿਛਲੇ ਤਿੰਨ ਦਿਨਾਂ ਤੋਂ ਸੰਤ ਸੀਚੇਵਾਲ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਦੀਆਂ ਸੜਕਾਂ ਦੀ ਸਫਾਈ ਦਾ ਕੰਮ ਜ਼ੋਰਾਂ ‘ਤੇ ਚੱਲ ਰਹਾ ਹੈ। ਵੱਡੇ ਪੱਧਰ ‘ਤੇ ਸੜਕਾਂ ਤੋਂ ਗੰਦਗੀ ਦੀਆਂ ਟਰਾਲੀਆਂ ਚੁੱਕੀਆਂ ਗਈਆਂ ਅਤੇ ਸੜਕਾਂ ਦੇ ਕਿਨਾਰਿਆਂ ‘ਤੇ ਖੁਸ਼ਬੂਦਾਰ ਬੂਟੇ ਲਾਏ ਗਏ ਜਿਨ੍ਹਾਂ ਵਿਚ ਮਦਾਕਨੀ, ਅਲਮੰਡਾ, ਦਿਨ ਦਾ ਰਾਜਾ, ਰਾਤ ਦੀ ਰਾਣੀ ਅਤੇ ਕਲੀਆਂ ਦੇ ਬੂਟੇ ਸ਼ਾਮਲ ਹਨ। ਸੇਵਾਦਾਰਾਂ ਨੇ ਦੱਸਿਆ ਕਿ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਬਾਬੇ ਨਾਨਕ ਦੀ ਨਗਰੀ ਪੂਰੀ ਤਰ੍ਹਾਂ ਕੁਦਰਤੀ ਖੁਸ਼ਬੂ ਨਾਲ ਮਹਿਕਣੀ ਚਾਹੀਦੀ ਹੈ। ਇਸੇ ਕਰਕੇ ਸ਼ਹਿਰ ਦੀਆਂ ਗਲੀਆਂ ਅਤੇ ਆਲੇ ਦੁਆਲੇ ਦੀਆਂ ਸੜਕਾਂ ਉੱਪਰ ਇਨ੍ਹਾਂ ਬੂਟਿਆਂ ਨੂੰ ਲਾਇਆ ਜਾ ਰਿਹਾ ਹੈ। ਬਾਬਾ ਸੁੱਖਾ ਸਿੰਘ ਜੀ ਭੂਰੀਵਾਲੇ ਵੀ ਪਵਿੱਤਰ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਲਈ ਚਲਾਈ ਮੁਹਿੰਮ ਵਿੱਚ ਸ਼ਾਮਿਲ ਹੋਏ। ਉਨ੍ਹਾਂ ਗੁਰਦੁਆਰਾ ਹੱਟ ਸਾਹਿਬ ਨੇੜੇ ਸੰਤ ਸੀਚੇਵਾਲ ਜੀ ਨਾਲ ਬੂਟੇ ਲਾਏ।
HUKAMNAMA : 🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏
HUKAMNAMA : 🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏 AMRIT VELE DA HUKAMNAMA SRI DARBAR SAHIB, SRI AMRITSAR, ANG 651,...