• Latest
  • Trending
ਵਿਕਾਸਮੁਖੀ ਬਜਟ ਨੇ ਪੰਜਾਬੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਸੁਧਾਰਾਂ ਲਈ ਰਾਹ ਪੱਧਰਾ ਕੀਤਾ: ਕੈਪਟਨ ਅਮਰਿੰਦਰ ਸਿੰਘ

ਵਿਕਾਸਮੁਖੀ ਬਜਟ ਨੇ ਪੰਜਾਬੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਸੁਧਾਰਾਂ ਲਈ ਰਾਹ ਪੱਧਰਾ ਕੀਤਾ: ਕੈਪਟਨ ਅਮਰਿੰਦਰ ਸਿੰਘ

7 years ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

47 minutes ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

59 minutes ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

59 minutes ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

3 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

5 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

5 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

5 hours ago
Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਕਾਸਮੁਖੀ ਬਜਟ ਨੇ ਪੰਜਾਬੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਸੁਧਾਰਾਂ ਲਈ ਰਾਹ ਪੱਧਰਾ ਕੀਤਾ: ਕੈਪਟਨ ਅਮਰਿੰਦਰ ਸਿੰਘ

March 7, 2020
in ਖਬਰਾਂ, ਪੰਜਾਬ
ਵਿਕਾਸਮੁਖੀ ਬਜਟ ਨੇ ਪੰਜਾਬੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਸੁਧਾਰਾਂ ਲਈ ਰਾਹ ਪੱਧਰਾ ਕੀਤਾ: ਕੈਪਟਨ ਅਮਰਿੰਦਰ ਸਿੰਘ

ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਲਈ ਅਕਾਲੀਆਂ ਦੀ ਕੀਤੀ ਆਲੋਚਨਾ; ਇਸ ਨੂੰ ਪ੍ਰਗਤੀਸ਼ੀਲ ਬਜਟ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਦਾ ਘਟੀਆ ਪੈਂਤੜਾ ਦੱਸਿਆ

ਚੰਡੀਗੜ੍ਹ, 28 ਫਰਵਰੀ
ਸਾਲ 2020-21 ਲਈ ਵਿਕਾਸਮੁਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਅਗਲੇ ਦੋ ਸਾਲਾਂ ਦੌਰਾਨ ਪੰਜਾਬੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਸੁਧਾਰ ਲਿਆਉਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਵਿੱਤੀ ਹਾਲਾਤ ਹੁਣ ਕਾਬੂ ਹੇਠ ਹਨ ਅਤੇ ਰਾਜ ਦੀ ਆਰਥਿਕ ਸਥਿਤੀ ਪਹਿਲੇ ਨਾਲੋਂ ਕਾਫ਼ੀ ਬਿਹਤਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖੀ ਬਜਟ ਯੋਜਨਾਵਾਂ ਨਾਲ ਵਿੱਤ ਮੰਤਰੀ ਨੇ ਇੱਕ ਪ੍ਰਗਤੀਸ਼ੀਲ ਰੋਡਮੈਪ ਤਿਆਰ ਕੀਤਾ ਹੈ ਜੋ ਰਾਜ ਦੇ ਸਰਬਪੱਖੀ ਵਿਕਾਸ ਲਈ ਰਾਹ ਪੱਧਰਾ ਕਰੇਗਾ ਜਿਸ ਨਾਲ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਮਿਲੇਗਾ।
ਬਜਟ ਪੇਸ਼ ਕਰਨ ਤੋਂ ਪਹਿਲਾਂ ਮਨਪ੍ਰੀਤ ਬਾਦਲ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਲਈ ਅਕਾਲੀਆਂ ‘ਤੇ ਵਰ੍ਹਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਅਕਾਲੀਆਂ ਦਾ ਇਕੋ ਉਦੇਸ਼ ਕਾਂਗਰਸ ਸਰਕਾਰ ਨੂੰ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋ ਰੋਕਣਾ ਸੀ। ਉਨ੍ਹਾਂ ਕਿਹਾ ਕਿ ਅਕਾਲੀ, ਜਿਨ੍ਹਾਂ ਨੇ ਆਪਣੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਸੂਬੇ ਦੀ ਆਰਥਿਕਤਾ ਨੂੰ ਤਹਿਸ ਨਹਿਸ ਕਰ ਦਿੱਤਾ, ਸਪੱਸ਼ਟ ਤੌਰ ‘ਤੇ ਇਨ੍ਹਾਂ ਕਾਰਵਾਈਆਂ ਨਾਲ ਲੋਕਾਂ ਦਾ ਧਿਆਨ ਵਿਕਾਸਮੁਖੀ ਬਜਟ ਤੋਂ ਲਾਂਭੇ ਕਰਨਾ ਚਾਹੁੰਦੇ ਸਨ।
ਇਥੇ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਤਿੰਨ ਸਾਲਾਂ ਦੇ ਅੰਦਰ ਸੂਬਾ ਮੁੜ ਲੀਹ ‘ਤੇ ਆ ਗਿਆ ਹੈ ਅਤੇ ਅਜਿਹੀ ਸਥਿਤੀ ਵਿੱਚ ਪਹੁੰਚ ਗਿਆ ਹੈ ਜਿੱਥੇ ਸਾਲ 2020-21 ਲਈ ਕੋਈ ਫੰਡਿੰਗ ਗੈਪ ਨਹੀਂ ਹੈ।
ਪਿਛਲੀ ਅਕਾਲੀ-ਭਾਜਪਾ ਸਰਕਾਰ ਤੋਂ ਵਿਰਾਸਤ ਵਿਚ ਮਿਲੀ ਆਰਥਿਕ ਮੰਦਹਾਲੀ ਨੂੰ ਵੇਖਦਿਆਂ ਇਹ ਚੰਗੀ ਗੱਲ ਹੈ ਕਿ ਜੀ.ਐਸ.ਡੀ.ਪੀ. ਅਨੁਪਾਤ ਦਾ ਕਰਜ਼ਾ 2016-17 ਵਿੱਚ 42.75 ਫੀਸਦੀ ਤੋਂ ਘੱਟ ਕੇ 38.53 ਫੀਸਦੀ ਜੀ.ਐਸ.ਡੀ.ਪੀ. ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ 2020-21 ਲਈ ਵਿੱਤੀ ਘਾਟਾ ਜੀ.ਐਸ.ਡੀ.ਪੀ. ਦਾ 2.92 ਫੀਸਦੀ ਅਨੁਮਾਨਤ ਹੈ ਜੋ ਐਫ.ਆਰ.ਬੀ.ਐਮ. ਦੀ 3 ਫੀਸਦੀ ਸੀਮਾ ਦੇ ਅੰਦਰ ਹੈ। ਉਨ੍ਹਾਂ ਅਗਲੇ ਦੋ ਸਾਲਾਂ ਵਿੱਚ ਸਥਿਤੀ ਵਿੱਚ ਹੋਰ ਸੁਧਾਰ ਦਾ ਵਾਅਦਾ ਕੀਤਾ।
ਮੁੱਖ ਮੰਤਰੀ ਨੇ ਬਜਟ ਵਿੱਚ ਕਿਸਾਨੀ ਅਤੇ ਖੇਤੀਬਾੜੀ ਵੱਲ ਨਿਰੰਤਰ ਧਿਆਨ ਕੇਂਦਰਤ ਕਰਨ ਦਾ ਸਵਾਗਤ ਕੀਤਾ ਜਿਸ ਵਿੱਚ ਬੇਜ਼ਮੀਨੇ ਮਜ਼ਦੂਰਾਂ ਅਤੇ ਖੇਤੀ ਕਾਮਿਆਂ ਲਈ ਫਸਲੀ ਕਰਜ਼ਾ ਮੁਆਫੀ ਸਕੀਮ ਦੇ ਅਗਲੇ ਪੜਾਅ ਨੂੰ ਲਾਗੂ ਕਰਨ ਲਈ 2000 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਫਸਲੀ ਵਿਭਿੰਨਤਾ ਲਈ 200 ਕਰੋੜ ਰੁਪਏ ਦੇ ਉਪਬੰਧ ‘ਤੇ ਵੀ ਤਸੱਲੀ ਪ੍ਰਗਟ ਕੀਤੀ, ਜੋ ਉਨ੍ਹਾਂ ਦੀ ਸਰਕਾਰ ਲਈ ਤਰਜੀਹੀ ਖੇਤਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਵਿੱਤੀ ਸਾਲ ਵਿੱਚ ‘ਘਰ ਘਰ ਰੋਜ਼ਗਾਰ’ ਸਕੀਮ ਤਹਿਤ ਰੁਜ਼ਗਾਰ ਉੱਤਪਤੀ ਨਾਲ ਨੌਜਵਾਨਾਂ ਨੂੰ ਹੋਰ ਵਧੇਰੇ ਲਾਭ ਮਿਲੇਗਾ ਕਿਉਂਕਿ ਰੁਜ਼ਗਾਰ ਉੱਤਪਤੀ ਅਤੇ ਹੁਨਰ ਵਿਕਾਸ ਲਈ 324 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਇਹ ਪਿਛਲੀ ਸਰਕਾਰ ਦੇ ਅਖੀਰਲੇ ਸਾਲ 2016-17 ਵਿੱਚ 17.52 ਕਰੋੜ ਰੁਪਏ ਦੇ ਬਜਟ ਅਨੁਮਾਨਾਂ ਨਾਲੋਂ 20 ਗੁਣਾ ਵੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸੇਵਾਮੁਕਤੀ ਦੀ ਉਮਰ ਘਟਾਉਣ ਨਾਲ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਵਧਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਮਾਰਟ ਮੋਬਾਈਲ ਫੋਨਾਂ ਦੀ ਵੰਡ ਲਈ 100 ਕਰੋੜ ਰੁਪਏ ਦੇ ਉਪਬੰਧ ਨਾਲ ਉਨ੍ਹਾਂ ਦੀ ਸਰਕਾਰ ਇਕ ਹੋਰ ਅਹਿਮ ਚੋਣ ਵਾਅਦੇ ਨੂੰ ਪੂਰਾ ਕਰ ਲਵੇਗੀ।
ਮਹਿਲਾ ਸਸ਼ਕਤੀਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਕਸਤੂਰਬਾ ਗਾਂਧੀ ਮਹਿਲਾ ਯੋਜਨਾ’ ਸ਼ੁਰੂ ਕਰਨਾ ਇਸ ਦਿਸ਼ਾ ਵਿੱਚ ਵੱਡਾ ਕਦਮ ਹੈ। ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗਿਕ ਵਿਕਾਸ ਉਤੇ ਜ਼ੋਰ ਵਧਾਉਣ ਅਤੇ ਬਹਾਦਰੀ ਪੁਰਸਕਾਰ ਜੇਤੂ ਸ਼ਹੀਦਾਂ ਦੀਆਂ ਵਿਧਵਾਵਾਂ/ਵਾਰਸਾਂ ਤੇ ਆਜ਼ਾਦੀ ਤੋਂ ਪਹਿਲਾ ਦੇ ਸਾਬਕਾ ਸੈਨਿਕਾਂ ਨੂੰ ਦਿੱਤੀ ਜਾਂਦੀ ਮਹੀਨਾਵਾਰ ਵਿੱਤੀ ਸਹਾਇਤਾ ਵਧਾਉਣ ਦੀ ਵੀ ਸ਼ਲਾਘਾ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਜਟ ਵਿੱਚ ਵਿੱਤ ਮੰਤਰੀ ਵੱਲੋਂ ਸਿੱਖਿਆ ਜਿਹੇ ਅਹਿਮ ਖੇਤਰ ਨੂੰ ਵਿਸ਼ੇਸ਼ ਤਵੱਜੋਂ ਦੇਣ ਨਾਲ ਸੂਬੇ ਅਤੇ ਲੋਕਾਂ ਦੀ ਤਰੱਕੀ ਦਾ ਰਾਹ ਪੱਧਰਾ ਹੋਵੇਗਾ।
2013-14 ਤੋਂ 2016-17 ਤੱਕ ਵਿੱਤੀ ਸਾਲਾਂ ਦੇ ਪੈਂਡਿੰਗ ਵੈਟ ਮੁਲਾਂਕਣ ਮਾਮਲਿਆਂ ਦਾ ਫੈਸਲਾ ਕਰਨ ਲਈ ਪੰਜਾਬ ਵੈਲਿਊ ਐਡਿਡ ਟੈਕਸ ਐਕਟ, 2005 ਤਗਿਤ ਨਵੀਂ ਮੁਲਾਂਕਣ ਨੀਤੀ ਦਾ ਨੋਟੀਫਿਕੇਸ਼ਨ ਜਾਰੀ ਕਰਨ ਦਾ ਵੀ ਉਨ੍ਹਾਂ ਸਵਾਗਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਸੂਬੇ ਦੇ ਆਰਥਿਕ ਵਿਕਾਸ ‘ਤੇ ਧਿਆਨ ਵਧਾਉਣ ਅਤੇ ਖਾਸ ਕਰ ਕੇ ਛੋਟੇ ਵਪਾਰੀਆਂ ਤੇ ਉਦਯੋਗਪਤੀਆਂ ਲਈ ਮੱਦਦਗਾਰ ਸਾਬਤ ਹੋਵੇਗਾ।
—–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

by Navjot
3 weeks ago
0

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) - ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 