ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਦਾ ਮਾਮਲਾ – ਸਾਬਕਾ ਮੰਤਰੀ ਦੀ ਜ਼ਮਾਨਤ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ
ਚੰਡੀਗੜ੍ਹ 5 ਦਸੰਬਰ(ਵਿਸ਼ਵ ਵਾਰਤਾ)- ਆਮਦਨ ਤੋੋਂ ਵੱਧ ਜਾਇਦਾਦ ਅਤੇ ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਗ੍ਰਿਫਤਾਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਦਾਇਰ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਜਿਸ ਸਬੰਧੀ ਸੂਬਾ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਇਸ ‘ਤੇ ਹਾਈਕੋਰਟ ਨੇ ਮਾਮਲਾ ਅਗਲੀ ਸੁਣਵਾਈ ਤੱਕ ਮੁਲਤਵੀ ਕਰ ਦਿੱਤਾ ਹੈ, ਜੋ ਕਿ ਅਗਲੇ ਹਫਤੇ ਹੋਵੇਗੀ। ਸੁੰਦਰ ਸ਼ਾਮ ਅਰੋੜਾ ‘ਤੇ ਪੰਜਾਬ ਵਿਜੀਲੈਂਸ ਬਿਊਰੋ ਦੇ ਏਆਈਜੀ ਮਨਮੋਹਨ ਸ਼ਰਮਾ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ।
ਅਰੋੜਾ ਮੌਕੇ ‘ਤੇ ਗ੍ਰਿਫਤਾਰ ਹੋਣ ਤੋਂ ਬਾਅਦ ਤੋਂ ਜੇਲ ‘ਚ ਬੰਦ ਹੈ।























