ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਮਾਮਲੇ ‘ਚ ਸੁਣਵਾਈ ਅੱਜ
ਚੰਡੀਗੜ੍ਹ 25 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਸੁੰਦਰ ਸ਼ਾਮ ਅਰੋੜਾ ਪੰਜਾਬ ਵਿਜੀਲੈਂਸ ਬਿਊਰੋ ਦੇ ਏਆਈਜੀ ਮਨਮੋਹਨ ਕੁਮਾਰ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਹਨ। ਇਸ ਦੇ ਨਾਲ ਹੀ ਜਿਕਰ ਕਰਨਾ ਬਣਦਾ ਹੈ ਕਿ ਪਿਛਲੇ ਮਹੀਨੇ ਹਾਈ ਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਵਿੱਚ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਹਾਈ ਕੋਰਟ ਨੇ ਜਨਵਰੀ ਦੇ ਪਹਿਲੇ ਹਫ਼ਤੇ ਫੈਸਲਾ ਸੁਣਾਉਣਾ ਸੀ ਪਰ ਸੁਣਵਾਈ ਨਹੀਂ ਹੋ ਸਕੀ। ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਈ 25 ਜਨਵਰੀ ਦੀ ਤਰੀਕ ਤੈਅ ਕੀਤੀ ਸੀ। ਇਸ ਤੋਂ ਪਹਿਲਾਂ ਹਾਈਕੋਰਟ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਨੇ ਮਾਮਲੇ ਦੀ ਸਟੇਟਸ ਰਿਪੋਰਟ ਦਾਇਰ ਕੀਤੀ ਸੀ। ਇਸ ਤੋਂ ਪਹਿਲਾਂ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਦੀ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਪਟੀਸ਼ਨ ਰੱਦ ਕਰ ਦਿੱਤੀ ਸੀ ਅਤੇ ਅਰੋੜਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦੋਸ਼ੀ ਅਰੋੜਾ ਨੇ 11 ਨਵੰਬਰ ਨੂੰ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ