ਵਿਜੀਲੈਂਸ ਨੇ ਇੱਕ ਹੋਰ ਸਾਬਕਾ ਵਿਧਾਇਕ ਨੂੰ ਕੀਤਾ ਤਲਬ
ਪੜ੍ਹੋ ਕਿਸ ਮਾਮਲੇ ਵਿੱਚ ਹੋ ਰਹੀ ਪੁੱਛਗਿੱਛ
ਚੰਡੀਗੜ੍ਹ 30 ਜਨਵਰੀ(ਵਿਸ਼ਵ ਵਾਰਤਾ ਬਿਊਰੋ)- ਪੰਜਾਬ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਵਿੱਚ ਲਗਾਤਾਰ ਸਾਬਕਾ ਵਿਧਾਇਕਾਂ ਸਮੇਤ ਹੋਰ ਸਿਆਸੀ ਆਗੂਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਤਲਬ ਕੀਤਾ ਹੈ। ਉਹਨਾਂ ਕੋਲੋਂ ਫਰੀਦਕੋਟ ਦੇ ਦਫਤਰ ਵਿੱਚ ਸਵਾਲ-ਜਵਾਬ ਹੋ ਰਹੇ ਹਨ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਵਿਜੀਲੈਂਸ ਬਿਊਰੋ ਪਹਿਲਾਂ ਹੀ ਆਪਣੇ ਪੱਧਰ ’ਤੇ ਜਾਂਚ ਕਰ ਰਿਹਾ ਸੀ। ਹੁਣ ਵਿਧਾਇਕ ਨੂੰ ਸਰੀਰਕ ਤੌਰ ‘ਤੇ ਜਾਂਚ ਲਈ ਬੁਲਾਇਆ ਗਿਆ ਹੈ।